ਵਾਸ਼ਿੰਗਟਨ:ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨੇ ਇਕ ਫ਼ੈਸਲੇ ‘ਚ ਹਾਰਵਰਡ ਯੂਨੀਵਰਸਿਟੀ ਦੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਦੀ ਯੋਜਨਾ ਰੱਦ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਯੂਨੀਵਰਸਿਟੀ ਨੂੰ ਸੂਚਿਤ ਕੀਤਾ ਕਿ ਉਸਨੇ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਯੂਨੀਵਰਸਿਟੀ ‘ਚ ਚੱਲ ਰਹੀ ਜਾਂਚ ਦੇ ਤਹਿਤ ਇਹ ਕਦਮ ਚੁੱਕਿਆ ਹੈ।
ਗ੍ਰਹਿ ਸੁਰੱਖਿਆ ਮੰਤਰੀ ਕ੍ਰਿਸਟੀ ਨੋਏਮ ਨੇ ਯੂਨੀਵਰਸਿਟੀ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਦੀ ਉਸਦੀ ਯੋਗਤਾ ਨੂੰ ਖ਼ਤਮ ਕਰ ਦਿੱਤਾ। ਗਿਆ ਹੈ। ਟਰੰਪ ਪ੍ਰਸ਼ਾਸਨ ਨੇ ਇਸ ਫ਼ੈਸਲੇ ਨੂੰ ਯੂਨੀਵਰਸਿਟੀ ਦੇ ਨਾਲ ਵਧਦੇ ਟਕਰਾਅ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ ਪਰ ਇਸਦਾ ਖਮਿਆਜ਼ਾ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਭੁਗਤਣਾ ਪਵੇਗਾ। ਪ੍ਰਸ਼ਾਸਨ ਦੇ ਇਸ ਕਦਮ ਨਾਲ ਭਾਰਤੀ ਵਿਦਿਆਰਥੀ ਵੀ ਬਹੁਤ ਪ੍ਰਭਾਵਿਤ ਹੋਣਗੇ।
