ਜੱਦੀ ਪਿੰਡ ਉੱਭਾਵਾਲ ਵਿਖੇ ਹੋਇਆ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ

ਸੰਗਰੂਰ:ਪੰਜਾਬ ਦੀ ਸਿਆਸਤ ਦਾ ਲੰਬਾ ਸਮਾਂ ਅਹਿਮ ਅੰਗ ਰਹੇ ਸੁਖਦੇਵ ਸਿੰਘ ਢੀਂਡਸਾ, ਜਿਨ੍ਹਾਂ ਦਾ 28 ਮਈ ਨੂੰ ਦਿਹਾਂਤ ਹੋ ਗਿਆ ਸੀ, ਦਾ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ ਵਿਖੇ ਉਨ੍ਹਾਂ ਦੀ ਜ਼ਮੀਨ ‘ਚ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ।

ਪੰਜਾਬ ਸਰਕਾਰ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ. ਢੀਂਡਸਾ ਦੀ ਮ੍ਰਿਤਕ ਦੇਹ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ, ਜਦ ਕਿ ਮੁੱਖ ਮੰਤਰੀ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਫੁੱਲ ਮਾਲਾ ਭੇਟ ਕੀਤੀ। ਸਵੇਰੇ ਚੰਡੀਗੜ੍ਹ ਤੋਂ ਢੀਂਡਸਾ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਸਪੁੱਤਰ ਸ: ਪਰਮਿੰਦਰ ਸਿੰਘ ਢੀਂਡਸਾ ਪਰਿਵਾਰ ਸਮੇਤ ਲੈ ਕੇ ਆਪਣੀ ਰਿਹਾਇਸ਼ ਸੰਗਰੂਰ ਵਿਖੇ ਪਹੁੰਚੇ ਤਾਂ ਮਾਹੌਲ ਗ਼ਮਗੀਨ ਹੋ ਗਿਆ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਬਾਅਦ ‘ਚ ਇਕ ਕਾਫ਼ਲੇ ਦੇ ਰੂਪ ‘ਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸੰਗਰੂਰ ਦੇ ਬਾਜ਼ਾਰ ‘ਚੋਂ ਲੰਘਦੇ ਹੋਏ ਉਨ੍ਹਾਂ ਦੇ ਪਿੰਡ ਲਿਜਾਇਆ ਗਿਆ। ਸੰਗਰੂਰ ਦੇ ਬਾਜ਼ਾਰਾਂ ‘ਚ ਜਗ੍ਹਾ-ਜਗ੍ਹਾ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਨ੍ਹਾਂ ਦੇ ਅੰਤਿਮ ਸੰਸਕਾਰ ਵੇਲੇ ਅਰਦਾਸ ਤੋਂ ਬਾਅਦ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਉਨ੍ਹਾਂ ਦੀ ਸਥਾਨਿਕ ਰਿਹਾਇਸ਼ ਅਤੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਸ਼ਖ਼ਸੀਅਤਾਂ ‘ਚ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ, ਬਿਕਰਮ ਸਿੰਘ ਮਜੀਠੀਆ, ਅਭੈ ਸਿੰਘ ਚੌਟਾਲਾ ਪ੍ਰਧਾਨ ਇਨੈਲੋ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਾਲਵਿੰਦਰ ਸਿੰਘ ਕੰਗ, ਭਾਈ ਗੋਬਿੰਦ ਸਿੰਘ ‘ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਮਹਾਰਾਣੀ ਪ੍ਰਨੀਤ ਕੌਰ, ਜੈਇੰਦਰ ਕੌਰ ਪਟਿਆਲਾ, ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਮਨਪ੍ਰੀਤ ਸਿੰਘ ਬਾਦਲ, ਮਨਪ੍ਰੀਤ ਸਿੰਘ ਇਯਾਲੀ, ਸੁੱਚਾ ਸਿੰਘ ਛੋਟੇਪੁਰ, ਇਕਬਾਲ ਸਿੰਘ ਬੂੰਦਾਂ, ਸੁਖਦੇਵ ਸਿੰਘ ਚੱਕ, ਜਸਵੰਤ ਸਿੰਘ ਪੁੜੈਣ, ਬਲਵੰਤ ਸਿੰਘ ਝੱਜ, ਬਲਜਿੰਦਰ ਸਿੰਘ ਬਾਸੀ, ਪ੍ਰੇਮ ਇੰਦਰ ਗੋਗਾ, ਕ੍ਰਿਸ਼ਨ ਧੋਤੀਵਾਲਾ, ਕੰਵਰਜੀਤ ਸਿੰਘ ਸੰਧੂ, ਤੇਜਿੰਦਰਪਾਲ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਵਡਾਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਜਪਾ ਆਗੂ ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ, ਸੰਤਾ ਸਿੰਘ ਉਮੈਦਪੁਰੀ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੰਤ ਬਲਵੀਰ ਸਿੰਘ ਘੁੰਨਸ, ਗੁਰਲਾਲ ਸਿੰਘ ਘਨੌਰ, ਚਰਨਜੀਤ ਸਿੰਘ ਬਰਾੜ, ਸਾਬਕਾ ਮੰਤਰੀ ਅਨਿਲ ਜੋਸ਼ੀ, ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਬ੍ਰਹਮਮਹਿੰਦਰਾ, ਰਤਨ ਸਿੰਘ ਅਜਨਾਲਾ, ਦਲਜੀਤ ਸਿੰਘ ਚੀਮਾ, ਅਰਸ਼ਦੀਪ ਸਿੰਘ ਕਲੇਰ, ਬਲਦੇਵ ਸਿੰਘ ਮਾਨ, ਸੁਰਜੀਤ ਸਿੰਘ ਰੱਖੜਾ, ਗਗਨਜੀਤ ਸਿੰਘ ਬਰਨਾਲਾ, ਭੋਲਾ ਸਿੰਘ ਵਿਰਕ, ਬਾਬੂ ਪ੍ਰਕਾਸ਼, ਅਮਰਿੰਦਰ ਸਿੰਘ ਬਜਾਜ ਨਗਰ ਕੌਂਸਲਰ ਪਟਿਆਲਾ, ਮੋਹਿਤ ਮਹਿੰਦਰਾ ਪ੍ਰਧਾਨ ਪੰਜਾਬ ਯੂਥ ਕਾਂਗਰਸ, ਬਾਬਾ ਬੂਟਾ ਸਿੰਘ ਗੁਰਥਲੀ, ਭਾਈ ਦਿਆ ਸਿੰਘ ਲਾਹੌਰੀਆ, ਸਾਬਕਾ ਮੰਤਰੀ ਜਗਦੀਪ ਸਿੰਘ ਨਕਈ, ਰਵਿੰਦਰ ਸਿੰਘ ਚੀਮਾ ਸੂਬਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ, ਜਗਜੀਤ ਸਿੰਘ ਦਰਦੀ ਮੁੱਖ ਸੰਪਾਦਕ ਰੋਜ਼ਾਨਾ ਚੜ੍ਹਦੀਕਲਾ ਅਤੇ ਹੋਰ ਸ਼ਖ਼ਸੀਅਤਾਂ ਸ਼ਾਮਿਲ ਹਨ। ਸ. ਸੁਖਦੇਵ ਸਿੰਘ ਢੀਂਡਸਾ ਨੂੰ ਉਨ੍ਹਾਂ ਦੇ ਪਰਿਵਾਰ ਵਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਬੀਬੀ ਹਰਜੀਤ ਕੌਰ ਢੀਂਡਸਾ, ਬੇਟਾ ਪਰਮਿੰਦਰ ਸਿੰਘ ਢੀਂਡਸਾ, ਬੇਟੀ ਰਮਨਦੀਪ ਕੌਰ ਅਤੇ ਮਨਦੀਪ ਕੌਰ, ਨੂੰਹ ਗਗਨਦੀਪ ਕੌਰ ਢੀਂਡਸਾ, ਪੋਤਰਾ ਚਿਰਾਗਦੀਪ ਸਿੰਘ ਢੀਂਡਸਾ, ਪੋਤਰੀ ਅਮਾਨਤ ਕੌਰ ਢੀਂਡਸਾ, ਕੁੜਮ ਕੰਵਰਜੀਤ ਸਿੰਘ ਸੰਧੂ, ਜਵਾਈ ਤੇਜਿੰਦਰਪਾਲ ਸਿੰਘ ਸਿੱਧੂ, ਹਰਸ਼ਵਿੰਦਰ ਸਿੰਘ ਬੱਬੀ ਬਰਾੜ, ਡਾ. ਸੁਖਵਿੰਦਰ ਸਿੰਘ ਸੁੱਖੀ ਪੂਨੀਆ, ਕੈਪਟਨ ਭੁਪਿੰਦਰ ਸਿੰਘ ਪੂਨੀਆ, ਡਾ. ਗੁਰਬਚਨ ਸਿੰਘ ਸਲੇਮਪੁਰ, ਮਾਸਟਰ ਨਿਹਾਲ ਸਿੰਘ, ਬਲਦੇਵ ਕੌਰ, ਛਿੰਦਰ ਕੌਰ ਆਦਮਵਾਲ, ਸੁਰਿੰਦਰ ਕੌਰ ਖ਼ਹਿਰਾ, ਅਮਨਬੀਰ ਸਿੰਘ ਚੈਰੀ, ਮਾਸਟਰ ਅਮਰਜੀਤ ਸਿੰਘ ਖਹਿਰਾ, ਜਸਵੰਤ ਸਿੰਘ ਖਹਿਰਾ, ਸਤਿੰਦਰ ਕੌਰ ਗਰੇਵਾਲ, ਜਸਵਿੰਦਰ ਸਿੰਘ ਖ਼ਾਲਸਾ ਮੌਜੂਦ ਸਨ। ਆਪਣੇ ਪਿਤਾ ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਨੂੰ ਪਰਮਿੰਦਰ ਸਿੰਘ ਢੀਂਡਸਾ ਨੇ ਨਮ ਅੱਖਾਂ ਨਾਲ ਅਗਨੀ ਦੇਣ ਦੀ ਰਸਮ ਅਦਾ ਕੀਤੀ।