ਨਿਊਯਾਰਕ/ਵਾਸ਼ਿੰਗਟਨ:ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਦਾਅਵਾ ਨੂੰ ਕੀਤਾ ਕਿ ਉਹ ਈਰਾਨ ਤੇ ਇਜ਼ਰਾਈਲ ਵਿਚਕਾਰ ਉਸੇ ਤਰ੍ਹਾਂ ਸਮਝੌਤਾ ਕਰਵਾ ਸਕਦੇ ਹਨ, ਜਿਵੇਂ ਉਨ੍ਹਾਂ ਨੇ ਰਵਾਇਤੀ ਵਿਰੋਧੀਆਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਮਝੌਤਾ ਕਰਵਾ ਕੇ ਜੰਗ ਰੁਕਵਾ ਦਿੱਤੀ ਸੀ ।
ਟਰੁੱਥ ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਮੁੱਦੇ ‘ਤੇ ਹੁਣ ਬਹੁਤ ਸਾਰੀਆਂ ਫੋਨ ਕਾਲਾਂ ਤੇ ਮੀਟਿੰਗਾਂ ਹੋ ਰਹੀਆਂ ਹਨ।
