ਸ਼ਸ਼ੀ ਥਰੂਰ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ

ਨਵੀਂ ਦਿੱਲੀ:ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਊਰਜਾ, ਉਨ੍ਹਾਂ ਦੀ ਬਹੁਪੱਖੀ ਸ਼ਖਸੀਅਤ ਤੇ ਸ਼ਮੂਲੀਅਤ ਦੀ ਇੱਛਾ ਵਿਸ਼ਵ ਪੱਧਰ ‘ਤੇ ਭਾਰਤ ਲਈ ਇਕ ਮਹੱਤਵਪੂਰਨ ਸੰਪਤੀ ਬਣੀ ਹੋਈ ਹੈ ਪਰ ਇਸਨੂੰ ਹੋਰ ਸਹਿਯੋਗ ਤੇ ਸਮਰਥਨ ਦੀ ਲੋੜ ਹੈ।

ਉਨ੍ਹਾਂ ਦੀਆਂ ਟਿੱਪਣੀਆਂ ਇਕ ਵਾਰ ਫਿਰ ਕਾਂਗਰਸ ਨੂੰ ਅਸਹਿਜ ਸਥਿਤੀ ‘ਚ ਪਾ ਸਕਦੀਆਂ ਹਨ ਤੇ ਪਾਰਟੀ ਲੀਡਰਸ਼ਿਪ ਨਾਲ ਉਨ੍ਹਾਂ ਦੇ ਸੰਬੰਧਾਂ ‘ਚ ਦਰਾਰ ਨੂੰ ਹੋਰ ਡੂੰਘਾ ਕਰ ਸਕਦੀਆਂ ਹਨ। ਥਰੂਰ ਵੱਲੋਂ ਪ੍ਰਧਾਨ ਮੰਤਰੀ ਦੀ ਪ੍ਰਸ਼ੰਸਾ ਅਜਿਹੇ ਸਮੇਂ ‘ਚ ਕੀਤੀ ਗਈ ਹੈ ਜਦੋਂ ਕਾਂਗਰਸ ਵਿਦੇਸ਼ ਨੀਤੀ ਨੂੰ ਲੈ ਕੇ ਮੋਦੀ ਸਰਕਾਰ ‘ਤੇ ਲਗਾਤਾਰ ਹਮਲਾ ਕਰ ਰਹੀ ਹੈ ਤੇ ਦੋਸ਼ ਲਗਾ ਰਹੀ ਹੈ ਕਿ ਭਾਰਤੀ ਕੂਟਨੀਤੀ ਢਹਿ ਗਈ ਹੈ ਅਤੇ ਦੇਸ਼ ਵਿਸ਼ਵ ਪੱਧਰ ‘ਤੇ ਅਲੱਗ-ਥਲੱਗ ਹੋ ਗਿਆ ਹੈ। ਪਹਿਲਗਾਮ ਹਮਲੇ ਤੋਂ ਬਾਅਦ, ਥਰੂਰ ਭਾਰਤ-ਪਾਕਿ ਟਕਰਾਅ ਅਤੇ ਕੂਟਨੀਤਕ ਪਹੁੰਚ ‘ਤੇ ਟਿੱਪਣੀਆਂ ਕਰ ਰਹੇ ਹਨ ਜੋ ਕਾਂਗਰਸ ਦੇ ਸਟੈਂਡ ਤੋਂ ਵੱਖ ਹਨ। ਉਨ੍ਹਾਂ. ਦੀ ਅਕਸਰ ਆਪਣੀ ਪਾਰਟੀ ਵੱਲੋਂ ਆਲੋਚਨਾ ਕੀਤੀ ਜਾਂਦੀ ਹੈ ਤੇ ਕਾਂਗਰਸ ਨੇਤਾਵਾਂ ਵੱਲੋਂ ਉਨ੍ਹਾਂ ਦੇ ਸਟੈਂਡ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਜਾਂਦਾ ਹੈ।