ਲੁਧਿਆਣਾ:ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ‘ਚ ਮਿਲੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਆਸ਼ੂ ਮੁਤਾਬਕ ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਨੇ ਆਸ਼ੂ ਦੀ ਹਾਰ ਤੇ ਹਾਰ ਦੇ ਕਾਰਨਾਂ ਬਾਰੇ ਪਾਰਟੀ ਹਾਈਕਮਾਂਡ ਜਾਣੂ ਕਰਵਾ ਦਿੱਤਾ ਹੈ। ਪਾਰਟੀ ਆਸ਼ੂ ਦੀ ਹਾਰ ਪਿੱਛੇ ਵੱਡੇ ਆਗੂਆਂ ਖਾਸਕਰ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ਼ੈਰ- ਹਾਜ਼ਰੀ ਨੂੰ ਸਭ ਤੋਂ ਵੱਡਾ ਕਾਰਨ ਮੰਨਦੀ ਹੈ। ਪਾਰਟੀ ਹਾਈਕਮਾਂਡ ਵੱਲੋਂ ਪਾਰਟੀ ਦੀ ਉਪ ਚੋਣ ‘ਚ ਹਾਰ ਦਾ ਮੰਥਨ ਕਰਨ ਲਈ ਛੇਤੀ ਹੀ ਮੀਟਿੰਗ ਬੁਲਾਉਣ ਦਾ ਵੀ ਫ਼ੈਸਲਾ ਕੀਤਾ ਹੈ, ਜਿਸ ਦੀ ਤਰੀਕ ਦਾ ਐਲਾਨ ਛੇਤੀ ਹੋਵੇਗਾ।
