ਅਕਾਲ ਤਖ਼ਤ ਸਾਹਿਬ ਤੋਂ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਲੱਗੀ ਤਨਖਾਹ

ਅੰਮ੍ਰਿਤਸਰ:06 ਅਗਸਤ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਸਾਹਮਣੇ ਆਏ ਤੱਥਾਂ ਤੋਂ ਸਪੱਸ਼ਟ ਹੋਇਆ ਹੈ ਕਿ ਸ਼੍ਰੀਨਗਰ ਵਿੱਚ 24 ਜੁਲਾਈ ਨੂੰ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਸਿੱਖ ਮਰਯਾਦਾ ਦੀ ਵੱਡੀ ਉਲੰਘਣਾ ਹੋਈ ਹੈ, ਜਿਸ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ।

ਹਰਜੋਤ ਸਿੰਘ 06 ਅਗਸਤ ਤੋਂ ਹੀ ਨੌਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ, ਸ੍ਰੀ ਅੰਮ੍ਰਿਤਸਰ ਤੁਰ ਕੇ ਜਾਣਗੇ, ਅਸਥਾਨ ਨੂੰ ਜਾਂਦੇ ਰਸਤਿਆਂ ਅਤੇ ਗਲੀਆਂ ਨੂੰ ਠੀਕ ਕਰਵਾਉਣ ਅਤੇ ਚੰਗੀ ਸਾਫ਼-ਸਫਾਈ ਯਕੀਨੀ ਬਣਾਉਣ, ਗੁਰਦੁਆਰਾ ਕੋਠਾ ਸਾਹਿਬ ਪਾਤਸ਼ਾਹੀ ਨੌਵੀਂ, ਵੱਲਾ, ਸ੍ਰੀ ਅੰਮ੍ਰਿਤਸਰ, 100 ਮੀਟਰ ਤੁਰ ਕੇ ਜਾਣ, ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨ, ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਵੀ ਲੋੜੀਂਦੇ ਕਾਰਜਾਂ ਤੇ ਰਸਤਿਆਂ ਦਾ ਪ੍ਰਬੰਧ ਯਕੀਨੀ ਬਣਾਉਣ ਦੀ ਸੇਵਾ ਸ਼ੁਰੂ ਕੀਤੀ ਗਈ। ਫਿਰ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ ਵੀ ਨਤਮਸਤਕ ਹੋਣ ਲਈ ਜਾਣਗੇ ਅਤੇ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ 02 ਦਿਨ ਜੋੜਾ ਘਰ ਵਿੱਚ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦੀਸੇਵਾ ਵੀ ਲੱਗੀ।