ਪੰਜਾਬ ਨੂੰ ਮਜ਼ਬੂਤ ਖੇਤਰੀ ਪਾਰਟੀ ਦੀ ਲੋੜ: ਸੁਖਬੀਰ ਸਿੰਘ ਬਾਦਲ

ਜਲੰਧਰ:ਅਕਾਲੀ ਦਲ ਵਲੋਂ ਲੈਂਡ ਪੁਲਿੰਗ ਪਾਲਿਸੀ ਖ਼ਿਲਾਫ਼ ਕੀਤੇ ਸੰਘਰਸ਼ ਨੂੰ ਮਿਲੀ ਕਾਮਯਾਬੀ ਉਪਰੰਤ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਵਿਸ਼ਾਲ ਰੈਲੀ ਕਰਨ ਸੰਬੰਧੀ ਸੀਨੀਅਰ ਆਗੂਆਂ ਦੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਚੇਚੇ ਤੌਰ ‘ਤੇ ਹਾਜ਼ਰੀ ਭਰੀ ਗਈ। ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਜਲੰਧਰ ਤੇ ਹੁਸ਼ਿਆਰਪੁਰ ਦੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ 31 ਅਗਸਤ ਐਤਵਾਰ ਨੂੰ ਸਵੇਰੇ 11 ਵਜੇ ਦਾਣਾ ਮੰਡੀ ਮੋਗਾ ਵਿਖੇ ਕੀਤੀ ਜਾ ਰਹੀ ਇਤਿਹਾਸਕ ਰੈਲੀ ਮੌਕੇ ਵੱਡੀ ਗਿਣਤੀ ‘ਚ ਵਰਕਰਾਂ ਸਮੇਤ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਸਾਰੇ ਇਕੱਠੇ ਹੋ ਕੇ ਪੰਥ, ਪੰਜਾਬ ਤੇ ਪੰਜਾਬੀਅਤ ਦੇ ਦੁਸ਼ਮਣਾਂ ਨੂੰ ਪੰਜਾਬ ਵਿਚੋਂ ਭਜਾਈਏ ਤੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ। ਬਾਦਲ ਨੇ ਕਿਹਾ ਕਿ ਪੰਜਾਬ ਦੀਆਂ ਜ਼ਮੀਨਾਂ ਹੜੱਪਣ ਲਈ ਲਿਆਂਦੀ ਲੈਂਡ ਪੁਲਿੰਗ ਪਾਲਿਸੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂਆਂ ਨੇ ਸਮੂਹ ਪੰਜਾਬੀਅਤ ਤੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਿਸ ਕਰਕੇ, ਆਮ ਆਦਮੀ ਪਾਰਟੀ ਨੂੰ ਪੰਜਾਬੀਆਂ ਅੱਗੇ ਗੋਡੇ ਟੇਕਦਿਆਂ ਮਜਬੂਰਨ ਲੈਂਡ ਪੁਲਿੰਗ ਪਾਲਿਸੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਤੇ ਪੰਜਾਬੀਆਂ ਦੀ ਫ਼ਤਹਿ ਹੋਈ। ਸੁਖਬੀਰ ਸਿੰਘ ਬਾਦਲ ਦ ਜਲੰਧਰ ਪਹੁੰਚਣ ‘ਤੇ ਕਪੂਰਥਲਾ ਚੌਕ ਵਿਖੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਬੀਰ ਸਿੰਘ ਲੁਥਰਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਯੂਥ ਵਰਕਰਾਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਜਲੰਧਰ ਹੁਸ਼ਿਆਰਪੁਰ ਦੇ ਆਗੂ ਨੇ ਵੀ ਹਾਜ਼ਰੀ ਭਰੀ ਤੇ ਵੱਧ ਤੋਂ ਵੱਧ ਬੱਸਾਂ ਕਾਰਾਂ ਰਾਹੀਂ ਵੱਡੀ ਗਿਣਤੀ ‘ਚ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਗਿਆ। ਇਸ ਮੌਕੇ ਮਹਿੰਦਰ ਸਿੰਘ ਕੇਪੀ, ਬਚਿੱਤਰ ਸਿੰਘ ਕੋਹਾੜ, ਬਲਦੇਵ ਸਿੰਘ ਖਹਿਰਾ, ਰਣਜੀਤ ਸਿੰਘ ਕਾਹਲੋਂ, ਬਲਦੇਵ ਸਿੰਘ ਕਲਿਆਣ, ਬੀਬੀ ਦਵਿੰਦਰ ਕੌਰ ਕਾਲਰਾ, ਸੋਹਣ ਸਿੰਘ ਠੰਡਲ, ਜਤਿੰਦਰ ਸਿੰਘ ਲਾਲੀ ਬਾਜਵਾ, ਜਰਨੈਲ ਸਿੰਘ ਵਾਹਦ, ਐੱਚ. ਐਸ. ਵਾਲੀਆ, ਗੁਰਦਿਆਲ ਸਿੰਘ ਕਾਲਰਾ, ਗੁਰਪ੍ਰੀਤ ਸਿੰਘ ਗੋਪੀ ਰੰਧਾਵਾ, ਦਿਲਬਾਗ ਹੁਸੈਨ, ਜਤਿੰਦਰ ਨਿੱਝਰ, ਸਾਹਿਬ ਸਿੰਘ ਢਿੱਲੋਂ, ਮਨਿੰਦਰਪਾਲ ਸਿੰਘ ਗੁੰਬਰ, ਹਰਬੰਸ ਸਿੰਘ ਬੋਲੀਨਾਂ, ਲਖਵਿੰਦਰ ਸਿੰਘ ਲੱਖੀ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਤੇ ਹੋਰ ਹਾਜ਼ਰ ਸਨ।
ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਪੰਥਕ ਰਾਜਨੀਤੀ ਵਿਚ ਅਹਿਮ ਭੂਮਿਕਾ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਥਕ ਰਾਜਨੀਤੀ ਵਿਚ ਅਹਿਮ ਭੂਮਿਕਾ ਅਦਾ ਕੀਤੀ ਹੈ ਤੇ ਉਨ੍ਹਾਂ ਨੇ ਸਾਰੇ ਧੜਿਆਂ ਨੂੰ ਅਪੀਲ ਕੀਤੀ ਕਿ ਸਾਂਝੇ ਪੰਥਕ ਟੀਚਿਆਂ ਦੀ ਪ੍ਰਾਪਤੀ ਵਾਸਤੇ ਉਹ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ। ਸੁਖਬੀਰ ਸਿੰਘ ਬਾਦਲ ਨੇ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਾਲੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਥ ਦਾ ਨੈਤਿਕ ਧੁਰਾ ਬਣ ਕੇ ਪੰਥਕ ਰਾਜਨੀਤੀ ਵਿਚ ਅਹਿਮ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਨੇ ਫੈਡਰੇਸ਼ਨ ਦੇ ਸਾਰੇ ਧੜਿਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ ਤਾਂ ਜੋ ਸਾਂਝੇ ਟੀਚਿਆਂ ਦੀ ਪ੍ਰਾਪਤੀ ਵਾਸਤੇ ਕੰਮ ਕੀਤਾ ਜਾ ਸਕੇ। ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਫੈਡਰੇਸ਼ਨ ਹਮੇਸ਼ਾਂਅਕਾਲੀ ਦਲ ਨਾਲ ਚੱਟਾਨ ਵਾਂਗੂ ਖੜ੍ਹੀ ਹੋਈ ਹੈ ਤੇ ਅਕਾਲੀ ਦਲ ਹੀ ਪੰਥ ਦੀ ਨੁਮਾਇੰਦਾ ਜਮਾਤ ਹੈ। ਉਨ੍ਹਾਂ ਦੱਸਿਆ ਕਿ ਫੈਡਰੇਸ਼ਨ ਨੇ ਸੂਬੇ ਭਰ ਵਿਚ ਨਵੀਆਂ ਇਕਾਈਆਂ ਸਥਾਪਤ ਕੀਤੀਆਂ ਹਨ ਅਤੇ ਇਹ ਪੰਥਕ ਕਦਰਾਂ ਕੀਮਤਾਂ ਦੀ ਮਜ਼ਬੂਤੀ ਵਾਸਤੇ ਜ਼ਮੀਨੀ ਪੱਧਰ ‘ਤੇ ਲਹਿਰ ਸ਼ੁਰੂ ਕਰੇਗੀ। ਫੈਡਰੇਸ਼ਨ ਨੇ ਅਕਾਲੀ ਦਲ ਦੇ ਪ੍ਰਧਾਨ ਦਾ ‘ਕ੍ਰਿਪਾਨ’ ਅਤੇ ‘ਸਿਰੋਪਾਓ’ ਨਾਲ ਸਨਮਾਨ ਵੀ ਕੀਤਾ।