ਹੁਸ਼ਿਆਰਪੁਰ:ਨਵੇਂ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਗੁਰਦੁਆਰਾ ਜਾਹਰਾ ਜਹੂਰ ਪੁਰਹੀਰਾਂ ਵਿਖੇ ਸਾਬਕਾ ਵਿਧਾਇਕ, ਮੈਂਬਰ ਸ਼੍ਰੋਮਣੀ ਕਮੇਟੀ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵਿਸ਼ੇਸ਼- ਤੌਰ ‘ਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਹਾਜ਼ਰ ਹੋਏ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀ ਭਰਿਆ ਰਿਹਾ ਹੈ, ਪਰੰਤੂ ਕੁਝ ਸਮੇਂ ਲਈ ਪਾਰਟੀ ਦੇ ਇਕ ਪਰਿਵਾਰ ਦਾ ਕਬਜ਼ਾ ਹੋ ਜਾਣ ਕਾਰਨ ਪਾਰਟੀ ਦੇ ਅਕਸ ਨੂੰ ਢਾਅ ਲੱਗੀ ਸੀ। ਉਨ੍ਹਾਂ ਕਿਹਾ ਕਿ ਸੰਗਤਾਂ ਹੁਣ ਸੁਚੇਤ ਹੋ ਚੁੱਕੀਆਂ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਪਾਰਟੀ ਮੈਂਬਰਾਂ ਦੀ ਭਰਤੀ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ‘ਚ ਹਰੇਕ ਜ਼ਿਲ੍ਹੇ ‘ਚ ਅਬਜ਼ਰਵਰ ਲਗਾਂ ਦਿੱਤੇ ਜਾਣਗੇ ਅਤੇ ਡੈਲੀਗੇਟਾਂ ਦੇ ਚੋਣ ਅਨੁਸਾਰ ਹੀ ਜ਼ਿਲ੍ਹਾ ਪ੍ਰਧਾਨ ਦੀ ਚੋਣ ਹੋਵੇਗੀ। ਉਨਾਂ ਕਿਹਾ ਕਿ ਨਵੇਂ ਅਕਾਲੀ ਦਲ ਦੇ ਢਾਂਚੇ ਦੀ ਚੋਣ ਲੋਕਤਾਂਤਰਿਕ ਢੰਗ ਨਾਲ ਹੋਵੇਗੀ ਜਿਸ ‘ਚ ਹਰੇਕ ਵਰਕਰ ਦੀ ਸ਼ਮੂਲੀਅਤ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਬੇਹਤਰੀ ਲਈ ਹਰੇਕ ਵਰਗ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੂਸਰੀ ਧਿਰ ਵਲੋਂ ਇਹ ਬਿਆਨਵਾਜੀ ਕਰਨੀ ਕਿ ਹੁਕਮਨਾਮੇ ਸਾਜਿਸ਼ ਤਹਿਤ ਜਾਰੀ ਕੀਤੇ ਗਏ ਸਰਾਸਰ ਗਲਤ ਹੈ। ਇਸ ਮੌਕੇ ਬੋਲਦਿਆਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ‘ਚ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਸੰਗਤਾਂ ਦਾ ਭਾਰੀ ਸਹਿਯੋਗ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਮੈਂਬਰਾਂ ਦੀ ਭਰਤੀ ਪਾਰਦਰਸ਼ੀ ਢੰਗ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਬੇਹਤਰੀ ਲਈ ਹਰੇਕ ਵਰਗ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੂਸਰੀ ਧਿਰ ਵਲੋਂ ਇਹ ਬਿਆਨਵਾਜੀ ਕਰਨੀ ਕਿ ਹੁਕਮਨਾਮੇ ਸਾਜਿਸ਼ ਤਹਿਤ ਜਾਰੀ ਕੀਤੇ ਗਏ ਸਰਾਸਰ ਗਲਤ ਹੈ। ਇਸ ਮੌਕੇ ਬੋਲਦਿਆਂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੂਰੇ ਜਿਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਭਰਤੀ ਪਾਰਦਰਸ਼ੀ ਢੰਗ ਨਾਲ ਹੋਈ ਹੈ ਅਤੇ ਵੱਡੀ ਗਿਣਤੀ ‘ਚ ਲੋਕ ਆਪ ਮੁਹਾਰੇਪ੍ਰਧਾਨ ਦੀ ਚੋਣ ਹੋਵੇਗੀ। ਉਨਾਂ ਕਿਹਾ ਕਿ ਨਵੇਂ ਅਕਾਲੀ ਦਲ ਦੇ ਢਾਂਚੇ ਦੀ ਚੋਣ ਲੋਕਤਾਂਤਰਿਕ ਢੰਗ ਨਾਲ ਹੋਵੇਗੀ ਜਿਸ ‘ਚ ਹਰੇਕ ਵਰਕਰ ਦੀ ਸ਼ਮੂਲੀਅਤ ਹੋਵੇਗੀ।
