ਮੋਦੀ ਦਾ ਪੰਜਾਬ ਦੌਰਾ-1600 ਕਰੋੜ ਦੀ ਰਾਹਤ ਦਾ ਐਲਾਨ

ਚੰਡੀਗੜ੍ਹ:ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਪੀ.ਐਮ. ਮੋਦੀ ਨੇ ਪੰਜਾਬ ਲਈ ਰਾਹਤ ਪੈਕੇਜ ਵੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 1600 ਕਰੋੜ ਦਾ ਐਲਾਨ ਕੀਤਾ ਹੈ ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਖਾਤੇ ਵਿੱਚ ਪਹਿਲਾਂ ਹੀ ਐਸ.ਡੀ.ਆਰ.ਐਫ. ਫੰਡ 12 ਹਜ਼ਾਰ ਕਰੋੜ ਮੌਜੂਦ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੀ ਵਿੱਤੀ ਮਦਦ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਮਿਲਣਗੇ।
ਹਿਮਾਚਲ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲੇ੍ਹ ਗੁਰਦਾਸਪੁਰ ਪਹੁੰਚ ਗਏ ਹਨ। ਇੱਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ। ਉਨ੍ਹਾਂ ਹੜ੍ਹ ਪੀੜਤਾਂ ਨਾਲ ਮੁਲਕਾਤ ਕਰਕੇ ਉਨ੍ਹਾਂ ਦਾ ਦੁੱਖ ਸੁਣਿਆ। ਹੜ੍ਹ ਪੀੜਤਾਂ ਨੇ ਆਪਣੇ ਹੋਏ ਨੁਕਸਾਨ ਬਾਰੇ ਪੀਐਮ ਮੋਦੀ ਨੂੰ ਜਾਣੂ ਕਰਵਾਇਆ। ਮੋਦੀ ਨੇ ਕਿਹਾ ਕਿ Sਧ੍ਰਾਂ ਦੀ ਦੂਜੀ ਕਿਸ਼ਤ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਾਊਂ ਕਿਸ਼ਤ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਪੂਰੇ ਖੇਤਰ ਦੇ ਪੁਨਰਵਾਸ ਲਈ ਬਹੁ-ਪੱਖੀ ਪਹੁੰਚ ‘ਤੇ ਜ਼ੋਰ ਦਿੱਤਾ – ਇਸ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਘਰਾਂ ਦੀ ਉਸਾਰੀ, ਰਾਸ਼ਟਰੀ ਰਾਜਮਾਰਗਾਂ ਦੀ ਮੁਰੰਮਤ, ਸਕੂਲਾਂ ਦੀ ਪੁਨਰ ਨਿਰਮਾਣ, ਫੰਂ੍ਰਾਂ ਤੋਂ ਰਾਹਤ ਅਤੇ ਪਸ਼ੂਆਂ ਲਈ ਮਿੰਨੀ ਕਿੱਟਾਂ ਦੀ ਵੰਡ ਸ਼ਾਮਲ ਹੋਵੇਗੀ।
ਕਿਸਾਨਾਂ ਲਈ ਐਲਾਨੀ
ਵਿਸ਼ੇਸ਼ ਸਹਾਇਤਾ
ਜਿਨ੍ਹਾਂ ਕੋਲ ਬਿਜਲੀ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਸਹਾਇਤਾ ਮਿਲੇਗੀ। ਹੜ੍ਹਾਂ ਵਿੱਚ ਪ੍ਰਭਾਵਿਤ ਟਿਊਬਵੈੱਲਾਂ ਅਤੇ ਬੋਰਾਂ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਮੁੜ ਸੁਰਜੀਤ ਕੀਤਾ ਜਾਵੇਗਾ। ੰਂ੍ਰਓ ਦੇ ਸਹਿਯੋਗ ਨਾਲ ਡੀਜ਼ਲ ਨਾਲ ਚੱਲਣ ਵਾਲੇ ਬੋਰ ਪੰਪਾਂ ਲਈ ਸੋਲਰ ਪੈਨਲਾਂ ਦੀ ਸਥਾਪਨਾ ਅਤੇ ‘ਪ੍ਰਤੀ ਬੂੰਦ ਹੋਰ ਫਸਲ’ ਦਿਸ਼ਾ-ਨਿਰਦੇਸ਼ਾਂ ਤਹਿਤ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਦੁਆਰਾ ਪ੍ਰਧਾਨ ਮੰਤਰੀ ਆਵਾਸ ਯੋਜਨਾ – ਗ੍ਰਾਮੀਣ ਅਧੀਨ ਸ਼ੁਰੂ ਕੀਤੇ ਗਏ “ਵਿਸ਼ੇਸ਼ ਪ੍ਰੋਜੈਕਟ“ ਰਾਹੀਂ ਪੇਂਡੂ ਖੇਤਰਾਂ ਵਿੱਚ ਹੜ੍ਹ ਪ੍ਰਭਾਵਿਤ ਘਰਾਂ ਦੇ ਪੁਨਰ ਨਿਰਮਾਣ ਲਈ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਹੜ੍ਹਾਂ ਨਾਲ ਨੁਕਸਾਨੇ ਗਏ ਸਰਕਾਰੀ ਸਕੂਲਾਂ ਨੂੰ ਸਮੱਗਰ ਸਿੱਖਿਆ ਅਭਿਆਨ ਤਹਿਤ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜਲ ਸੰਚਯ ਜਨ ਭਾਗੀਦਾਰੀ ਪ੍ਰੋਗਰਾਮ ਤਹਿਤ, ਪੰਜਾਬ ਵਿੱਚ ਪਾਣੀ ਦੀ ਸੰਭਾਲ ਅਤੇ ਰੀਚਾਰਜ ਢਾਂਚਿਆਂ ਦੀ ਵਿਆਪਕ ਉਸਾਰੀ ਅਤੇ ਮੁਰੰਮਤ ਦਾ ਕੰਮ ਕੀਤਾ ਜਾਵੇਗਾ। ਕੇਂਦਰ ਸਰਕਾਰ ਦੀ ਅੰਤਰ-ਮੰਤਰਾਲਾ ਟੀਮ ਪੰਜਾਬ ਦਾ ਦੌਰਾ ਕਰ ਰਹੀ ਹੈ। ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਹੋਰ ਸਹਾਇਤਾ ‘ਤੇ ਵਿਚਾਰ ਕੀਤਾ ਜਾਵੇਗਾ।
ਇਸ ਮੌਕੇ ਪੀਐਮ ਮੋਦੀ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਬੀਜੇਪੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਬੀਜੇਪੀ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਆਦਿ ਹਾਜ਼ਰ ਸਨ। ਇਸ ਮੌਕੇ ਸੁਨੀਲ ਜਾਖੜ ਨਾਲ ਪੀਐਮ ਨੇ ਅੱਧਾ ਘੰਟਾ ਲੋਕਾਂ ਨੂੰ ਸੁਣਿਆ। ਲੋਕਾਂ ਨੇ ਪੀਐਮ ਨੂੰ ਸ਼ਿਕਾਇਤ ਕੀਤੀ ਕਿ ਸਾਨੂੰ 2023 ਦਾ ਮੁਆਵਜ਼ਾ ਅਜੇ ਤੱਕ ਨਹੀਂ ਮਿਲਿਆ।
ਆਮ ਆਦਮੀ ਪਾਰਟੀ ਨੇ ਰਾਹਤ ਨੂੰ ਮਜ਼ਾਕ ਦੱਸਿਆ
ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਹੜ੍ਹਾਂ ਨਾਲ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਹ ਰਾਹਤ ਇਕ ਮਜ਼ਾਕ ਹੈ।ਪ੍ਰਧਾਨ ਮੰਤਰੀ ਨੇ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਤਾਂ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ 12,000 ਕਰੋੜ ਰੁਪਏ ਦਾ ਪੈਕੇਜ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ। ਇਸ ‘ਤੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਫੰਡ ਦੀ ਵਰਤੋਂ ਸੰਬੰਧੀ ਨਿਯਮਾਂ ਨੂੰ ਸਰਲ ਬਣਾਉਣ ਲਈ ਦਸ ਦਿਨ ਪਹਿਲਾਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ।