ਸ੍ਰੀ ਅਨੰਦਪੁਰ ਸਾਹਿਬ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ।
ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ. ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁੱਖੀ ਬਾਬਾ ਜੋਗਾ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਹਜੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨਾਗਰ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ, ਬਾਬਾ ਜਗਜੀਤ ਸਿੰਘ ਹਰਖੋਵਾਲ, ਸਮੇਤ ਵੱਖ ਵੱਖ ਸੰਸਥਾਵਾਂ ਦੇ ਮੁਖੀਆਂ ਵਲੋਂ ਸਿੰਘ ਸਾਹਿਬ ਨੂੰ ਸਨਮਾਨ ਦਿੱਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਪੰਥ ਦੀ ਇਹ ਵਿਲੱਖਣਤਾ ਹੈ ਕਿ ਇਸ ਦੀਆਂ ਜਥੇਬੰਦੀਆਂ ਨੇ ਹਮੇਸ਼ਾ ਪੰਥਕ ਰਵਾਇਤਾਂ ‘ਤੇ ਪਹਿਰਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਖਾਲਸਾ ਪੰਥ ਵੱਡਾ ਹੈ ਅਤੇ ਵੱਡਾ ਰਹੇਗਾ, ਜਦਕਿ ਮੈਂ ਪੰਥ ਸਾਹਮਣੇ ਇਕ ਵਾਰ ਨਹੀਂ ਹਜ਼ਾਰ ਵਾਰ ਝੁਕਦਾ ਹਾਂ। ਖਾਲਸਾ ਪੰਥ ਗੁਰੂ ਦਾ ਰੂਪ ਹੈ ਅਤੇ ਮੈਂ ਹਮੇਸ਼ਾ ਪੰਥ ਦੀਆਂ ਰਵਾਇਤਾਂ, ਪ੍ਰੰਪਰਾਵਾਂ ਤੇ ਸਿਧਾਂਤਾਂ ਅਨੁਸਾਰ ਪੰਥ ਦੀ ਸੇਵਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਥ ਦਾ ਇਕੱਠੇ ਹੋਣਾ ਪੰਥਕ ਏਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਸਿੱਖ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਇਤਿਹਾਸ ਨੂੰ ਮਹਾਨ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਜਥੇਬੰਦੀਆਂ, ਸੰਪ੍ਰਦਾਵਾਂ ਤੇ ਟਕਸਾਲਾਂ ਸਦਕਾ ਹੀ ਕੌਮ ਦੀਆਂ ‘ਰਵਾਇਤਾਂ ਜ਼ਿੰਦਾ ਹਨ। ਉਨ੍ਹਾਂ ਐਲਾਨ ਕੀਤਾ .ਕਿ ਸਾਰੀਆਂ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਸਹਿਯੋਗ ਨਾਲ ਕੌਮੀ ਚੁਣੌਤੀਆਂ ਅਤੇ ਧਰਮ ਪਰਵਰਤਨ ਜਿਹੇ ਚਲਣ ਦਾ ਇਕਜੁਟਤਾ ਨਾਲ ਮੁਕਾਬਲਾ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਪੰਥ ਦਾ ਸਿਰਜੋੜ ਬੈਠਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਥਕ ਕਾਰਜਾਂ ਅਤੇ ਕੌਮੀ ਇਕਜੁਟਤਾ ਲਈ ਨਿਭਾਈ ਜਾ ਰਹੀ ਜ਼ਿੰਮੇਵਾਰੀ ਦੀ ਪ੍ਰਸ਼ੰਸਾ ਕਰਦਿਆਂ ਨਿਹੰਗ ਸਿੰਘ ਦਲਾਂ ਅਤੇ ਜਥੇਬੰਦੀਆਂ ਵੱਲੋਂ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਥਕ ਮਰਯਾਦਾ ਵੱਡੀ ਹੈ, ਜਿਸ ਦੀ ਪਹਿਰੇਦਾਰੀ ਸਭ ਨੂੰ ਕਰਨੀ ਚਾਹੀਦੀ ਹੈ।
ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੰਥਕ ਏਕਤਾ ਹੀ ਸਾਰੀਆਂ ਚੁਣੌਤੀਆਂ ਤੇ ਮੁਸ਼ਕਲਾਂ ਦਾ ਹੱਲ ਹੈ, ਜਿਸ ਪ੍ਰਤੀ ਪੰਥ ਸੁਚੇਤ ਹੈ ਅਤੇ ਇਸੇ ਤਰ੍ਹਾਂ ਇਕੱਠਾ ਰਹੇਗਾ। ਉਨ੍ਹਾਂ ਕਿਹਾ ਕਿ ਪੰਥ ਦੀਆਂ ਜਥੇਬੰਦੀਆਂ ਨੇ ਔਖੇ ਸਮਿਆਂ ਦੌਰਾਨ ਵੀ ਪੰਥ ਦਾ ਸਾਥ ਦਿੱਤਾ ਅਤੇ ਕਦੇਵੀ ਪਿੱਛੇ ਨਹੀਂ ਹਟੀਆ। ਮੌਜੂਦਾ ਸਮੇਂ ਵੀ ਇਹ ਜਥੇਬੰਦੀਆਂ ਕੌਮੀ ਇਕਜੁਟਤਾ ਲਈ ਤਤਪਰ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਥ ਅੰਦਰ ਮਰਯਾਦਾ ਅਹਿਮ ਹੈ ਅਤੇ ਜਥੇਬੰਦੀਆਂ ਹਮੇਸ਼ਾ ਮਰਯਾਦਾ ਦੀ ਪਹਿਰੇਦਾਰੀ ਕਰਦੀਆਂ ਹਨ।
ਸਮਾਗਮ ਦੌਰਾਨ ਬਾਬਾ ਮੋਹਨ ਸਿੰਘ ਬਾਰਨ ਵਾਲੇ, ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ, ਬਾਬਾ ਘਾਲਾ ਸਿੰਘ ਨਾਨਕਸਰ ਵਾਲੇ, ਬਾਬਾ ਗੁਰਦੇਵ ਸਿੰਘ ਕੁਲੀ ਵਾਲੇ, ਬਾਬਾ ਸੁਖਵਿੰਦਰ ਸਿੰਘ – ਭੂਰੀਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਬਾਬਾ ਗੁਰਪ੍ਰੀਤ ਸਿੰਘ ਜੀ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਪਰਮਜੀਤ ਸਿੰਘ ਖਾਲਸਾ, ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਬਾਬਾ ਬੂਟਾ ਸਿੰਘ, ਅਜਮੇਰ ਦਵਿੰਦਰ ਕੌਰ ਕਾਲੜਾ, ਬਾਬਾ ਗੁਰਮੀਤ ਸਿੰਘ ਖੇੜਾ, ਗੁਰਬਖਸ਼ ਸਿੰਘ ਖਾਲਸਾ, ਬੀਬੀ ਸਿੰਘ ਤ੍ਰਿਲੋਕੇਵਾਲਾ, ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਮੈਨੇਜਰ ਸ. ਭਗਵੰਤ ਸਿੰਘ ਧੰਘੇੜਾ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰ ਵੱਲੋਂ ਬਾਬਾ ਸੁਖਵਿੰਦਰ ਸਿੰਘ ਅਨਵਾਨਾਂਵਾਲੇ, ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ, ਗਿਆਨੀ ਪ੍ਰਤਾਪ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਭਾਈ ਇੰਦਰਜੀਤ ਸਿੰਘ ਨਿਸ਼ਕਾਮ ਸੇਵਕ ਜਥਾ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਪ੍ਰੀਤ ਸਿੰਘ ਬਾਬਾ ਬਕਾਲਾ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਤਿੰਦਰਪਾਲ ਸਿੰਘ ਗੋਲਡੀ, ਗੁਰਮੀਤ ਸਿੰਘ, ਬਾਬਾ ਖੜਕ ਸਿੰਘ, ਬਾਬਾ ਗੁਰਦੇਵ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਹਰਜੀਤ ਸਿੰਘ, ਬਾਬਾ ਪ੍ਰਤਾਪ ਸਿੰਘ ਪਟਿਆਲਾ, ਬਾਬਾ ਦੇਵਇੰਦਰ ਸਿੰਘ ਸੰਪਰਦਾਏ ਹੋਤੀ ਮਰਦਾਨ, ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਮਹੰਤ ਚਮਕੌਰ ਸਿੰਘ, ਸ੍ਰੀ ਮਹੰਤ ਰੇਸ਼ਮ ਸਿੰਘ, ਬਾਬਾ ਸੁਖਪਾਲ ਸਿੰਘ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਕਸ਼ਮੀਰ ਸਿੰਘ ਬਟਾਲਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਡਾ. ਇੰਦਰਬੀਰ ਸਿੰਘ ਨਿੱਜਰ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ, ਰਣਜੀਤ ਸਿੰਘ ਟੌਹੜਾ, ਬਾਬਾ ਤੇਜਾ ਸਿੰਘ ਖੁੱਡਾ ਕਰਾਲਾ, ਬਾਬਾ ਤੀਰਥ ਸਿੰਘ, ਬਾਬਾ ਜਰਨੈਲ ਸਿੰਘ, ਮਹੰਤ ਕਰਮਜੀਤ ਸਿੰਘ, ਬਾਬਾ ਜੋਗਾ ਸਿੰਘ, ਮਹੰਤ ਸੁਰਿੰਦਰ ਸਿੰਘ, ਬਾਬਾ ਜੋਗਿੰਦਰ ਸਿੰਘ, ਬਾਬਾ ਅਰਵਿੰਦਰ ਸਿੰਘ ਨਾਨਕਸਰ ਕਲੇਰਾਂ, ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
