ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਕਾਰ ਬੰਬ ਧਮਾਕੇ ਵਿਚ 9 ਮੌਤਾਂ

ਨਵੀਂ ਦਿੱਲੀ:ਸੋਮਵਾਰ ਨੂੰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਇੱਕ ਕਾਰ ਧਮਾਕੇ ਨਾਲ ਦਹਿਸ਼ਤ ਫੈਲ ਗਈ। ਧਮਾਕੇ ਨਾਲ ਨੇੜਲੇ ਤਿੰਨ ਵਾਹਨਾਂ ਨੂੰ ਵੀ ਅੱਗ ਲੱਗ ਗਈ। 9 ਲੋਕਾਂ ਦੇ ਮਾਰੇ ਜਾਣ ਅਤੇ ਕਈ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਧਮਾਕਾ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਹੋਇਆ। ਸਾਦਿਕ ਨਗਰ ਸਪੈਸ਼ਲ ਸੈੱਲ ਯੂਨਿਟ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ।

ਧਮਾਕਾ ਇੰਨਾ ਭਿਆਨਕ ਸੀ ਕਿ ਹਰ ਪਾਸੇ ਮਲਬਾ ਖਿੰਡ ਗਿਆ। ਅੱਗ ਦੀਆਂ’ ਲਪਟਾਂ ਵੀ ਦਿਖਾਈ ਦੇ ਰਹੀਆਂ ਸਨ। ਧਮਾਕੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਦਿੱਲੀ-ਐਨਸੀਆਰ ਵਿੱਚ ਹਾਈ ਅਲਰਟ ਘੋਸ਼ਿਤ ਕੀਤਾ ਗਿਆ ਹੈ। ਨੋਇਡਾ ਅਤੇ ਗੁਰੂਗ੍ਰਾਮ ਵਿੱਚ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ, ਇੱਕ ਬਹੁਤ ਜ਼ੋਰਦਾਰ ਧਮਾਕਾ ਹੋਇਆ।
ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਲਾਲ ਕਿਲ੍ਹੇ ਦੇ ਨੇੜੇ ਇੱਕ ਉੱਚੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਅੱਗ ਲੱਗ ਗਈ। ਕੇਂਦਰੀ ਏਜੰਸੀਆਂ ਨੇ ਧਮਾਕੇ ਦੇ ਕਾਰਨਾਂ ਦੀ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ।ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਇਆ ਧਮਾਕਾ ਇੱਕ ਅੱਤਵਾਦੀ ਹਮਲਾ ਹੈ। ਸ਼ੁਰੂਆਤੀ ਜਾਂਚ ਤੋਂ ਬਾਅਦ, ਦਿੱਲੀ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇਹ ਕੋਈ ਸਧਾਰਨ ਹਾਦਸਾ ਨਹੀਂ ਸੀ ਸਗੋਂ ਇੱਕ ਯੋਜਨਾਬੱਧ ਧਮਾਕਾ ਸੀ।ਸੂਤਰਾਂ ਅਨੁਸਾਰ ਧਮਾਕੇ ਸਮੇਂ ਕਾਰ ਦੇ ਅੰਦਰ ਮੌਜੂਦ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਨੇ ਉਸਨੂੰ ਗੰਭੀਰ ਹਾਲਤ ਵਿੱਚ ਐਲਐਨਜੇਪੀ ਹਸਪਤਾਲ ਵਿੱਚ ਦਾਖਲ ਕਰਵਾਇਆ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਕਿਹਾ ਕਿ ਇੱਕ ਆਈ20 ਕਾਰ ਵਿੱਚ ਧਮਾਕਾ ਹੋਇਆ। ਧਮਾਕੇ ਵਿੱਚ ਨੇੜਲੀ ਸੜਕ ‘ਤੇ ਯਾਤਰਾ ਕਰ ਰਟ ਲੋਕ ਜ਼ਖਮੀ ਹੋ ਗਏ। ਕੁਝ ਲੋਕ ਜ਼ਖਮੀ ਵੀ ਹੋਏ ਹਨ। ਧਮਾਕੇ ਦੀ ਸੂਚਨਾ ਮਿਲਣ ਦੇ 10 ਮਿੰਟਾਂ ਦੇ ਅੰਦਰ-ਅੰਦਰ ਕ੍ਰਾਈਮ ਬ੍ਰਾਂਚ ਸਪੈਸ਼ਲ ਸੈੱਲ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਐਨਐਸਜੀ ਅਤੇ ਐਫਐਸਐਲ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ ਪਾਸ ਦੇ ਸਾਰੇ ਸੀਸੀਟੀਵੀ ਕੈਮਰਿਆਂ ਅਤੇ ਹੋਰ ਉਪਕਰਣਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮੈਂ ਦਿੱਲੀ ਸੀਪੀ ਅਤੇ ਸਪੈਸ਼ਲ ਬ੍ਰਾਂਚ ਦੇ ਇੰਚਾਰਜ ਨਾਲ ਗੱਲ ਕੀਤੀ ਹੈ।
ਮੋਦੀ ਨੇ ਜਤਾਇਆ ਦਿੱਲੀ ਕਾਰ ਧਮਾਕੇ ‘ਤੇ ਦੁੱਖ
ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਯ ‘ਤੇ ਪੋਸਟ ਕੀਤਾ ਅਤੇ ਧਮਾਕੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ, “ਅਧਿਕਾਰੀ ਇਸ ਧਮਾਕੇ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੋਰ ਅਧਿਕਾਰੀਆਂ ਨਾਲ ਸਥਿਤੀ ਦੀ ਸਮੀਖਿਆ ਕੀਤੀ। ਦਿੱਲੀ ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਧਮਾਕਾ ਇੱਕ ਖੜ੍ਹੀ ਕਾਰ ਵਿੱਚ ਹੋਇਆ ਸੀ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ, ਅਤੇ ਆਮ ਵਾਹਨਾਂ ਦੀ ਆਵਾਜਾਈ ਨੂੰ ਸੀਮਤ ਕਰ ਦਿੱਤਾ ਗਿਆ ਹੈ।ਇਸ ਘਟਨਾ ਤੋਂ ਬਾਅਦ ਦਿੱਲੀ,ਪੰਜਾਬ, ਮੁੰਬਈ ਅਤੇ ਉੱਤਰ ਪ੍ਰਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਹੈ।