ਪੰਜਾਬ ਯੂਨੀਵਰਸਿਟੀ `ਚ ਸੈਨੇਟ ਚੋਣਾਂ ਦਾ ਐਲਾਨ ਕਰਵਾਉਣ ਲਈ ਵਿਦਿਆਰਥੀਆਂ ਨੇ ਦਿਖਾਇਆ ਭਰਵਾਂ ਇਕੱਠ

ਬੈਰੀਕੇਡ ਤੋੜਨ ਤੋਂ ਬਾਅਦ ਪੁਲਿਸ ਨੇ ਕੀਤਾ ਲਾਠੀਚਾਰਜ
ਚੰਡੀਗੜ੍ਹ:ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਸੈਨੇਟ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਸੰਗਠਨਾਂ ਦੁਆਰਾ ਦਿੱਤੇ ਹੋਏ ਸੌਦੇ ਮੁਤਾਬਿਕ ਅੱਜ ਭਰਵਾਂ ਇਕੱਠ ਕਰਕੇ ਕੇਂਦਰ ਸਰਕਾਰ ਵਿਰੁੱਧ ਧਰਨਾ ਲਗਾਇਆ ਗਿਆ।

ਇਸ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਦੱਸੇ ਹੋਏ ਯੂਨੀਵਰਸਿਟੀ ਦੇ ਗੇਟ ਨੰਬਰ 2 ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਬੰਦ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਗੇਟ ਨੰਬਰ 3 ਨੂੰ ਵੀ ਬੰਦ ਕਰ ਦਿੱਤਾ ਗਿਆ ਅਤੇ ਗੇਟ ਨੰਬਰ 1 ਪੀ.ਜੀ.ਆਈ. ਦੇ ਸਾਹਮਣੇ ਵਾਲੇ ਤੋਂ ਕੇਵਲ ਆਈ ਕਾਰਡ ਦਿਖਾ ਕੇ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ। ਪਰ ਸਾਬਕਾ ਵਿਦਿਆਰਥੀਆਂ, ਕਿਸਾਨ ਜਥੇਬੰਦੀਆਂ ਅਤੇ ਕਈ ਹੋਰ ਲੋਕਾਂ ਕੋਲ ਆਈ ਕਾਰਡ ਨਾ ਹੋਣ ਕਾਰਨ ਇਕੱਠ ਲਗਾਤਾਰ ਵਧਦਾ ਗਿਆ।
ਇਸੇ ਮੌਕੇ ਅੰਦਰੋਂ ਵਿਦਿਆਰਥੀਆਂ ਦੇ ਆਉਣ ਕਾਰਨ ਪੁਲਿਸ ਨਾਲ ਝੜਪ ਦੇਖੀ ਗਈ। ਵਿਦਿਆਰਥੀਆਂ ਨੇ ‘ਚੰਡੀਗੜ੍ਹ ਪੁਲਿਸ ਭੀ ਬੈਂਕ’ ਦੇ ਨਾਅਰੇ ਲਗਾਏ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਕੈਂਪਸ ਵਿਚ ਦਾਖਲ ਹੋਣ ਤੋਂ ਰੋਕ ਰਹੀ ਹੈ, ਜਿਸ ਵਿਚ ਉਨ੍ਹਾਂ ਨਾਲ ਰਾਜਨੀਤਕ, ਧਾਰਮਿਕ ਅਤੇ ਕਿਸਾਨ ਨੇਤਾ ਮੌਜੂਦ ਸਨ। ਜੋ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਗੇਟ ਨੰਬਰ 1 ਨੂੰ ਤੋੜ ਕੇ ਅੰਦਰ ਦਾਖਲ ਹੋਏ। ਇਸ ਤੋਂ ਬਾਅਦ ਚੰਡੀਗੜ੍ਹ ਦੀ ਐਸ.ਐਸ.ਪੀ. ਕੰਵਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਹਟ ਜਾਣ ਦੀ ਅਪੀਲ ਕੀਤੀ। ਪਰ ਵਿਦਿਆਰਥੀਆਂ ਨੇ ਹਿੱਲਣ ਤੋਂ ਇਨਕਾਰ ਕਰ ਦਿੱਤਾ। ਫਿਰ ਪੁਲਿਸ ਨੇ ਬੈਰੀਕੇਡ ਤੋੜਨ ਵਾਲੇ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕੀਤਾ। ਬਾਅਦ ਵਿਚ ਗੇਟ ਨੰਬਰ 1 ਨੂੰ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਗਿਆ। ਇਸ ਤੋਂ ਬਾਅਦ ਮੁਹਾਲੀ-ਚੰਡੀਗੜ੍ਹ ਸਰਹੱਦ ‘ਤੇ ਭੇਜ਼ 6 ‘ਚ ਕਿਸਾਨਾਂ ਨੇ ਪੁਲਿਸ ਬੈਰੀਕੇਡ ਤੋੜ ਦਿੱਤੇ। ਉਹ ਹੁਣ ਚੰਡੀਗੜ੍ਹ ਦੇ ਪੀ.ਯੂ. ਵੱਲ ਵਧ ਰਹੇ ਹਨ। ਪੁਲਿਸ ਨੇ ਪਹਿਲਾਂ ਉਨ੍ਹਾਂ ਨੂੰ ਰੋਕਣ ਦੀ ਕੈਸ਼ਿਸ਼ ਕੀਤੀ ਸੀ ਪਰ ਅਸਫਲ ਰਹੀ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰਿਆਣਾ ਪੁਲਿਸ ਨੂੰ ਮੋਹਾਲੀ ਵਿਚ ਤਾਇਨਾਤ ਕੀਤਾ ਗਿਆ ਸੀ। ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕਣ ਤੋਂ ਬਾਅਦ ਨਿਹੰਗ ਵਾਈ.ਪੀ.ਐਸ. ਚੌਕ ਮੋਹਾਲੀ ਵੱਲ ਵਧੇ। ਟਰੈਫਿਕ ਜਾਮ ਹੋਣ ਦਾ ਅੰਦਾਜ਼ਾ ਲਗਾਉਂਦੇ ਹੋਏ ਪੁਲਿਸ ਨੇ ਇਸ ਨੂੰ ਚਾਰੇ ਪਾਸਿਆ ਤੋਂ ਬੰਦ ਕਰ ਦਿੱਤਾ ਹੈ। ਸ਼ਹਿਰ ਭਰ ‘ਚ ਪੁਲਿਸ ਨੇ ਬਾਰ੍ਹਾਂ ਨਾਕਾਬੰਦੀਆਂ ਕੀਤੀਆਂ ਹੋਈਆਂ ਸਨ । ਪੰਜਾਬ ਯੂਨੀਵਰਸਿਟੀ ਦੀ ਸਟੇਜ ਤੋਂ ਐਲਾਨ ਕੀਤਾ ਗਿਆ ਕਿ ਵਿਰੋਧ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਕੇਂਦਰ ਸੈਨੇਟ ਚੋਣਾਂ ਦਾ ਪ੍ਰੋਗਰਾਮ ਜਾਰੀ ਨਹੀਂ ਕਰਦੀ।
ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਨਵੇਂ ਸ਼੍ਰੋਮਣੀ ਅਕਾਲੀ ਦੇ ਆਗੂ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਰਾਣਾ ਗੁਰਜੀਤ ਸਿੰਘ, ਕਾਂਗਰਸੀ ਆਗੂ ਦਲਵੀਰ ਸਿੰਘ ਗੋਲੜੀ, ਗਾਇਕ ਇੰਦਰਜੀਤ ਸਿੰਘ ਨਿੱਕੂ, ਕੁਲਜੀਤ ਸਿੰਘ ਨਾਗਰਾ, ਵਰਿੰਦਰ ਸਿੰਘ ਢਿੱਲੋਂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ, ਬੀ.ਕੇ.ਯੂ. ਸਿੱਧੂਪੁਰ ਦੇ ਕਾਕਾ ਸਿੰਘ ਕੋਟੜਾ, ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਆਗੂ ਬਲਦੇਵ ਸਿੰਘ ਜੀਰਾ, ਡਕੌਦਾ ਤੋਂ ਬੂਟਾ ਸਿੰਘ ਬੁਰਜਗਿੱਲ, ਭਾਨਾ ਸਿੱਧੂ, ਗੁਰਬਾਜ ਜਟਾਣਾ ਸਮੇਤ ਕਈ ਹੋਰ ਪਤਵੰਤ ਨਜ਼ਰ ਆਏ।