ਅੰਮ੍ਰਿਤਸਰ:ਐਤਵਾਰ ਨੂੰ ਸੂਬੇ ਦੇ ਇਤਿਹਾਸ ‘ਚ ਪਹਿਲੀ ਵਾਰ ਪੂਰੀ ਵਿਰੋਧੀ ਧਿਰ ਸਰਕਾਰ ਖ਼ਿਲਾਫ਼ ਇਕਜੁੱਟ ਨਜ਼ਰ ਆਈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਦੇ ਸੀਨੀਅਰ ਨੇਤਾਵਾਂ ਨੇ ਚੰਡੀਗੜ੍ਹ ‘ਚ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਯਤਨ ਕੀਤਾ।
ਖ਼ੁਦਕੁਸ਼ੀ ਦੇ ਮਾਮਲੇ ਦੀ ਸੀਬੀਆਈ ਜਾਂਚ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਐਤਵਾਰ ਨੂੰ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ, ਅਕਾਲੀ ਦਲ ਮੁੜ ਸੁਰਜੀਤ ਤੇ ਏਟਕ ਨੇਤਾ ਚੰਡੀਗੜ੍ਹ ‘ਚ ਸੀਐਅਮ ਦੀ ਰਿਹਾਇਸ਼ ਘੇਰਨ ਪੁੱਜੇ। ਸੈਕਟਰ-3 ਸਥਿਤ ਐੱਮਐੱਲਏ ਹੋਸਟਲ ਦੇ ਗੇਂਟ ‘ਤੇ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਕਰੀਬ ਅੱਧਾ ਘੰਟਾ ਪਾਣੀ ਦੀਆਂ ਚੱਲੀਆਂ ਵਾਛੜਾਂ ਤੋਂ ਬਾਅਦ ਪੁਲਿਸ ਨੇ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਚਾਰ ਦਰਜਨ ਤੋਂ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ ਜਿਨ੍ਹਾਂ ਨੂੰ ਬਾਅਦ ‘ਚ ਛੱਡ ਦਿੱਤਾ ਗਿਆ।
