ਨਵੀਂ ਦਿੱਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਗਈ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਸੜਕੀ ਮਾਰਗ ਰਾਹੀਂ ਦਿੱਲੀ ਲਈ ਪਹੁੰਚੇ।
ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਨਾਲ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ ਵਿਰੁੱਧ ਗੱਲਬਾਤ ਕੀਤੀ। ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਰਾਘਵ ਚੱਢਾ, ਸੰਦੀਪ ਪਾਠਕ ਅਤੇ ਹਰਭਜਨ ਸਿੰਘ ਵਰਗੇ ਆਗੂਆਂ ਨੇ ਪੰਜਾਬ ਦੇ ਲੋਕਾਂ ਦੇ ਫਤਵੇ ਅਤੇ ਪਾਰਟੀ ਨਾਲ ਜੋ ਗ਼ਦਾਰੀ ਕੀਤੀ ਹੈ ਉਸ ਬਾਰੇ ਉਸ ਨੇ ਰਾਸ਼ਟਰਪਤੀ ਤੋਂ ਉਹਨਾਂ ਵਿਰੁੱਧ ਕਾਰਵਾਈ ਦੀ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਨੇ ਕਿਹਾ ਹੈ ਕਿ ਉਹ ਇਸ ਸੰਬੰਧ ਵਿੱਚ ਕਾਨੂੰਨੀ ਮਾਹਿਰਾਂ ਨਾਲ ਮਸ਼ਵਰਾ ਕਰਨਗੇ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਿਛਲੇ ਦਿਨੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ । ਇਸ ਸੰਬੰਧੀ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਚੇਅਰਮੈਨ ਨੂੰ ਲਿਖਤੀ ਪੱਤਰ ਵੀ ਲਿਖਿਆ ਗਿਆ ਸੀ ਪਰ ਇਸ ਦੇ ਬਾਵਜੂਦ ਰਾਜ ਸਭਾ ਦੇ ਚੇਅਰਮੈਨ ਨੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਬਾਰੇ ਪੱਤਰ ਜਾਰੀ ਕਰ ਦਿੱਤਾ ਹੈ ।
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਸਣੇ ਤਿੰਨ ਰਾਜਸਭਾ ਮੈਂਬਰਾਂ ਨੂੰ ਵੀ ਮੁਲਾਕਾਤ ਕਰਨ ਲਈ ਸਮਾਂ ਦੇ ਦਿੱਤਾ।
