ਜਗਰਾਉਂ:ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਤੇ ਮਰਿਯਾਦਾ ਪ੍ਰਤੀ ਨਿਯਮ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ਹੀ ਬਣਾ ਸਕਦਾ ਹੈ ਨਾ ਕਿ ਕੋਈ ਸਰਕਾਰ। ਪੰਜਾਬ ਸਰਕਾਰ ਨੇ ਗੁਰੂ ਸਾਹਿਬ ਜੀ ਦੀ ਹੈ ਉਸ ਨੂੰ ਸਿੱਖ ਜਗਤ ਕਿਸੇ ਸੂਰਤ ਵਿਚ ਨਹੀਂ ਮੰਨੇਗਾ।
ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਕਰਵਾਏ ਪੰਜ ਰੋਜ਼ਾ ਸਮਾਗਮਾਂ ਦੀ ਸਮਾਪਤੀ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੇ ਕਾਰਜਾਂ ਦੀ ਪ੍ਰਸੰਸਾ ਕੀਤੀ. ਤੇ ਉਨ੍ਹਾਂ ਤੋਂ ਵਰੋਸਾਏ ਅਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵੀ ਵਾਅਦਾ ‘ ਕੀਤਾ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੰਤ ਬਾਬਾ ਗੁਰਜੀਤ ਸਿੰਘ 1 ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਭਾਗ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਬਾਬਾ ਕੁਲਦੀਪ ਸਿੰਘ ਗਊਸ਼ਾਲਾ, ਬਾਬਾ ਤੋਤਾ ਰਾਮ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਿਨਾਮ ਸਿੰਘ ਸੀਸ ਮਹਿਲ, ਬਾਬਾ ਰਾਮ ਸਿੰਘ, ਸੰਤ ਬਾਬਾ ਅਮੀਰ ਸਿੰਘ ਜਵੱਦੀ ਵਾਲੇ, ਬਾਬਾ ਰਵਿੰਦਰ ਸਿੰਘ ਤਖਾਣਬੱਧ, ਬਾਬਾ ਇੰਦਰਪਾਲ ਸਿੰਘ ਦੇਵੀਵਾਲ ਵਾਲੇ, ਬਾਬਾ ਸ਼ੇਰ ਸਿੰਘ ਸੁਨਾਮ, ਬਾਬਾ ਸ਼ੁੱਧ ਸਿੰਘ ਟੂਸੇ ਵਾਲੇ, ਬਾਬਾ ਹਰਚੰਦ ਸਿੰਘ ਝੋਰੜਾਂ, ਸੰਤ ਸੁਆਮੀ ਕ੍ਰਿਸ਼ਨਾ ਨੰਦ ਨੇ ਕਿਹਾ ਕਿ ਹਰ ਸਿੱਖ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਮਲੀ ਰੂਪ ‘ਚ ਲਾਗੂ ਕਰਕੇ ਸਿੱਖੀ ਸਿਧਾਂਤਾਂ ‘ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਵਲੋਂ ਕੀਤੇ ਗਏ ਕਾਰਜਾਂ ਨੂੰ ਉਨ੍ਹਾਂ ਦੇ ਸਪੁੱਤਰ ਅਤੇ ਵਰੋਸਾਏ ਸੰਤ ਬਾਬਾ, ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਬਾਖੂਬੀ ਨਾਲ ਨਿਭਾਉਣ ਦੀ ਵੀ ਪ੍ਰਸੰਸਾ ਕੀਤੀ। ਇਸ ਸਮਾਗਮ ਵਿਚ ਬਾਬਾ ਰਵਿੰਦਰ ਸਿੰਘ ਜੋਨੀ ਤਖਾਣਬੱਧ, ਭਾਈ ਯਾਦਵਿੰਦਰ ਸਿੰਘ ਜਾਦੂ, ਭਾਈ ਸਤਿਨਾਮ ਸਿੰਘ ਤੋਂ ਇਲਾਵਾ ਅੱਧੀ ਦਰਜਨ ਹੋਰ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿਚ ਦੋ ਲੜੀਆਂ ਵਿਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਨ੍ਹਾਂ ਦੀ ਅਰਦਾਸ ਭਾਈ ਮਨਦੀਪ ਸਿੰਘ ਅਤੇ ਸਟੇਜ਼ ਦੀ ਸੇਵਾ ਬਲਜਿੰਦਰ ਸਿੰਘ ਵਲੋਂ ਬਾਖੂਬੀ ਨਿਭਾਈ ਗਈ। ਇਸ ਸਮਾਗਮ ਵਿਚ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਮਨਜੀਤ ਸਿੰਘ ਲੁਧਿਆਣਾ, ਪਰਮਜੀਤ ਸਿੰਘ ਲੁਧਿਆਣਾ, ਜਰਨੈਲ ਸਿੰਘ ਜੋਧਾਂ, ਅਮਨਦੀਪ ਸਿੰਘ ਹੈਪੀ, ਅਸ਼ੋਕ ਕੁਮਾਰ, ਅਵਤਾਰ ਸਿੰਘ ਬਿੱਟਾਂ, ਬਲਜੀਤ ਸਿੰਘ ਏ.ਐੱਸ.ਆਈ, ਹਰਬੰਸ ਸਿੰਘ ਭੱਟੀਆਂ, ਗੁਲਜਾਰ ਸਿੰਘ, ਵਿਸ਼ਾਲ ਕਪੂਰ, ਦੇਵਦੱਤ ਕਪੂਰ, ਗੁਰਸਿਮਰਨ ਸਿੰਘ, ਪਾਰਸ ਸਿੰਘ, ਗੁਰਮੁੱਖ ਸਿੰਘ, ਗੌਰਵ ਕਪੂਰ, ਕ੍ਰਿਸ਼ਨ ਕਪੂਰ, ਮਨਿੰਦਰ ਸਿੰਘ ਮੰਨੀ ਕੈਲਪੁਰ, ਰਣਜੀਤ ਆਰਟਿਸਟ ਚੂਹੜਚੱਕ, ਮਨਵੀਰ ਸਿੰਘ, ਜਗਦੀਪ ਸਿੰਘ ਕਾਉਂਕੇ, ਦਲੇਰ ਸਿੰਘ ਲੁਧਿਆਣਾ, ਤੇਜਾ ਸਿੰਘ ਗਿੱਲ ਆਦਿ ਹਾਜ਼ਰ ਸਨ।
