ਬੀਬੀ ਖਾਲੜਾ ਵਲੋਂ ਲੋਕ ਕਮਿਸ਼ਨ ਦੇ ਗਠਨ ਦੀ ਮੰਗ

ਤਰਨ ਤਾਰਨ:ਮਨੁੱਖੀ ਅਧਿਕਾਰਾਂ ਦੀ ਲੜਾਈ ਲੜਦੇ ਆਪਣੀ ਜਾਨ ਗਵਾਉਣ ਵਾਲੇ ਭਾਈ ਜਸਵੰਤ’ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਜਿਥੇ ਕੌਮ ਦੇ ਨਾਂਅ ਇਕ ਭਾਵੁਕ ਸੰਦੇਸ਼ ਜਾਰੀ ਕੀਤਾ ਹੈ,

ਉਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਹੈ. ਕਿ ਉਹ ਪੰਜਾਬ ਵਿਚ 80 ਅਤੇ 90 ਦੇ ਦਹਾਕਿਆਂ ਦੌਰਾਨ ਲਾਪਤਾ ਕੀਤੇ ਗਏ ਲੋਕਾਂ, ਲਾਵਾਰਿਸਾਂ ਲਾਸ਼ਾਂ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰੇ ਗਏ ਲੋਕਾਂ ਦੀ ਅਸਲ ਗਿਣਤੀ ਸਾਹਮਣੇ ਲਿਆਉਣ ਲਈ ਇਕ ਲੋਕ ਕਮਿਸ਼ਨ ਦਾ ਗਠਨ ਕਰਵਾਉਣ ਅਤੇ ਅਣਪਛਾਤੀਆਂ ਲਾਸ਼ਾਂ, ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਖਾਲੜਾ ਨੇ ਆਪਣੀ ਸ਼ਹਾਦਤ ਨਾਲ ਕੀਤੀ, ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਨੂੰ ਬਣਦਾ ਸਤਿਕਾਰ ਦਿੱਤਾ। ਜਾਵੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਉਨ੍ਹਾਂ ਪੀੜਤ ਪਰਿਵਾਰਾਂ ਦੀ ਮਾਲੀ ਮਦਦ ਵੀ ਕਰੇ। ਮੈਂ ਪੰਜਾਬ, ਸਮੁੱਚੇ ਸਿੱਖ ਪੰਥ ਅਤੇ ਦੁਨੀਆਂ ਭਰ ਦੇ . ਲੋਕ, ਜੋ ਮਨੁੱਖੀ ਹੱਕਾਂ ‘ਤੇ ਨਿਆਂ ਵਿਚ ਵਿਸ਼ਵਾਸ ਰੱਖਦੇ ਹਨ, ਸੱਚ ਨੂੰ ਲੱਭਣ ਲਈ ਇਕਜੁੱਟ ਹੋ ਕੇ ਹੰਭਲਾ ਮਾਰਨ ਦਾ ਤਰਲਾ ਕਰਦੀ ਹਾਂ।