ਲੁਧਿਆਣਾ:ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਚੱਲਣਾ ਸੰਭਵ ਨਹੀਂ ਹੈ।ਪੀ ਆਈ ਟੀ ਐੱਨ ਡੀ ਪੀ ਐੱਸ ਕਾਨੂੰਨ ਤਹਿਤ ਇੱਕ ਵੀ ਕੇਸ ਦਰਜ ਨਾ ਕਰਨ ‘ਤੇ ਚੁੱਕੇ ਸਵਾਲ ਉਠਾਉਂਦੇ ਹੋਏ ਅਮਿਤ ਸ਼ਾਹ ਨੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਦੇ ਨਸ਼ਿਆਂ ਦੇ ਮਾਮਲਿਆਂ ਵਿੱਚ ਫੜੇ ਜਾਣ ਦਾ ਵੀ ਜ਼ਿਕਰ ਕੀਤਾ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਨਸ਼ਿਆਂ ਨਾਲ ਜੁੜੇ ਬਾਕੀ ਦੋ ਮਾਮਲੇ ਵੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕਰ ਦੇਣੇ ਚਾਹੀਦੇ ਹਨ । ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਰਕਾਰ ਨੇ ਪੀ ਆਈ ਟੀ ਐੱਨ ਡੀ ਪੀ ਐੱਸ ਕਾਨੂੰਨ ਤਹਿਤ ਹੁਣ ਤੱਕ ਇੱਕ ਵੀ ਕੇਸ ਦਰਜ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਤਹਿਤ ਜ਼ਮਾਨਤ ਮਿਲਣੀ ਬੇਹੱਦ ਮੁਸ਼ਕਲ ਹੈ, ਇਸ ਲਈ ਸਰਕਾਰ ਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਨਸ਼ਿਆਂ ਦਾ ਕਾਰੋਬਾਰ ਚੱਲਣਾ ਸੰਭਵ ਨਹੀਂ ਹੈ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਜਾਲ ਫੈਲਿਆ ਹੋਇਆ ਹੈ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਲੋੜ ਹੈ ।
ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਪੁਲੀਸ ਦੇ ਆਪਣੇ ਮੁਲਾਜ਼ਮ ਵੀ ਨਸ਼ਿਆਂ ਨਾਲ ਜੁੜੇ ਮਾਮਲਿਆਂ ਵਿੱਚ ਫੜੇ ਜਾ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ਦਾ ਮੁੱਖ ਨਿਸ਼ਾਨਾ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਵਾਈ ਅਤੇ ਪੁਲੀਸ ਪ੍ਰਬੰਧ ਰਿਹਾ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਪੁਲੀਸ ਦੇ ਮੁਲਾਜ਼ਮ ਹੀ ਅਜਿਹੇ ਮਾਮਲਿਆਂ ਵਿੱਚ ਸਾਹਮਣੇ ਆ ਰਹੇ ਹਨ ਤਾਂ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਦਿਨੋਂ-ਦਿਨ ਵਧ ਰਿਹਾ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਜਾਂ ਤਾਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਜਾਂ ਉਨ੍ਹਾਂ ਦਾ ਕਤਲ ਕਰ ਦਿੱਤਾ ਜਾਂਦਾ ਹੈ।
ਲੁਧਿਆਣਾ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਇਸ ਦੇ ਆਗੂਆਂ ਨੂੰ ਉਨ੍ਹਾਂ ਦਾ ਵਾਅਦਾ ਯਾਦ ਕਰਵਾਉਣ ਆਏ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਸੂਬੇ ਵਿੱਚੋਂ ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਇਸ ਦੇ ਉਲਟ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਵਧ ਰਿਹਾ ਹੈ। ਅਮਿਤ ਸ਼ਾਹ ਨੇ ਆਪਣੇ ਪੰਜਾਬ ਦੌਰੇ ਬਾਰੇ ਕਿਹਾ ਕਿ ਉਹ ਦੁੱਖ ਝੱਲ ਰਹੇ ਪਰਿਵਾਰਾਂ ਨੂੰ ਦਿਲਾਸਾ ਦੇਣ ਲਈ ਆਏ ਹਨ ਅਤੇ ਉਨ੍ਹਾਂ ਦਾ ਕੋਈ ਸਿਆਸੀ ਮਨੋਰਥ ਨਹੀਂ ਸੀ । ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਕਾਰਨ ਕਿਸੇ ਦੇ ਪੁੱਤਰ, ਕਿਸੇ ਦੇ ਭਰਾ ਅਤੇ ਕਿਸੇ ਦੇ ਪਤੀ ਦੀ ਮੌਤ ਹੋਈ ਹੈ । ਉਨ੍ਹਾਂ ਸਵਾਲ ਕੀਤਾ ਕਿ ਦੁੱਖ ਵਿੱਚ ਡੁੱਬੇ ਇਨ੍ਹਾਂ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਕੀ ਜਵਾਬ ਦੇਵੇਗੀ।
