ਚੰਡੀਗੜ੍ਹ: ਤਕਰੀਬਨ ਇਕ ਸਾਲ ਪਹਿਲਾਂ ਗੁਰਦਾਸਪੁਰ ਵਿਚ ਭੀੜ ਖਿੰਡਾਉਣ ਲਈ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹਲਾਕ ਹੋਏ ਨੌਜਵਾਨ ਦੇ ਮਾਮਲੇ ਬਾਰੇ ਪੰਜਾਬ ਪੁਲਿਸ ਨੇ ਆਪਣੇ ਮੁਲਾਜ਼ਮਾਂ ਨੂੰ ਕਲੀਨ ਚਿੱਟ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਗਈ ਅੰਤਿਮ ਰਿਪੋਰਟ ਵਿਚ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਏæਕੇæ-47 ਨਾਲ ਹਵਾ ਵਿਚ ਫਾਇਰ ਕੀਤਾ ਗਿਆ ਸੀ ਪਰ ਕਿਤੇ ਹੋਰ ਲੱਗਣ ਕਾਰਨ ਗੋਲੀ ਨੇ ਆਪਣਾ ਰੁਖ਼ ਬਦਲ ਲਿਆ, ਜਿਸ ਨਾਲ ਜਸਪਾਲ ਸਿੰਘ ਦੀ ਮੌਤ ਹੋ ਗਈ।
ਰਿਪੋਰਟ ਵਿਚ ਕਿਸੇ ਪੁਲਿਸ ਅਧਿਕਾਰੀ ਦਾ ਸਰੀਰਕ ਸੰਤੁਲਨ ਵਿਗੜਨ ਕਾਰਨ ਗੋਲੀ ਦੀ ਦਿਸ਼ਾ ਬਦਲਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਾਜ਼ਮਾਂ ਨੇ ਡਿਊਟੀ ਮੈਜਿਸਟਰੇਟ ਤੋਂ ਪ੍ਰਦਰਸ਼ਕਾਰੀਆਂ ਨੂੰ ਰੋਕਣ ਵਿਚ ਅਸਫਲ ਰਹਿਣ ਦੀ ਸੂਰਤ ਵਿਚ ਹੰਝੂ ਗੈਸ ਦੀ ਵਰਤੋਂ ਕਰਨ, ਲਾਠੀਚਾਰਜ ਤੇ ਗੋਲੀ ਚਲਾਉਣ ਦੀ ਆਗਿਆ ਲਈ ਹੋਈ ਸੀ।
ਐਸ਼ਐਚæਓæ ਤੇ ਸਿਪਾਹੀਆਂ ਨੂੰ ਸਥਿਤੀ ਦੀ ਲੋੜ ਅਨੁਸਾਰ ਸਿਰਫ ਹਵਾ ਵਿਚ ਗੋਲੀ ਚਲਾਉਣ ਦੀ ਆਗਿਆ ਦਿੱਤੀ ਗਈ ਸੀ। ਜਿਸ ਹਥਿਆਰ ਵਿਚੋਂ ਗੋਲੀ ਚੱਲੀ ਸੀ ਉਹ ਹੈੱਡ ਕਾਂਸਟੇਬਲ ਵਿਜੈ ਕੁਮਾਰ ਨੂੰ ਅਲਾਟ ਕੀਤਾ ਹੋਇਆ ਸੀ ਪਰ ਵਿਜੈ ਕੁਮਾਰ ਨੇ ਆਪਣੇ ਬਿਆਨਾਂ ਵਿਚ ਆਪਣੀ ਬੰਦੂਕ ਨਾਲ ਗੋਲੀ ਚਲਾਏ ਜਾਣ ਤੋਂ ਇਨਕਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਭੀੜ ਵੱਲੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦਿੱਤੇ ਜਾਣ ਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਮਾਮਲੇ ਬਾਰੇ ਐਫ਼ਆਈæਆਰæ ਗੁਰਦਾਸਪੁਰ ਪੁਲਿਸ ਸਟੇਸ਼ਨ ਵਿਚ 29 ਮਾਰਚ, 2012 ਨੂੰ ਦਰਜ ਕੀਤੀ ਗਈ ਸੀ।
Leave a Reply