ਬਾਦਲ ਵੱਲੋਂ ਨਸ਼ਾ ਤਸਕਰੀ ਬਾਰੇ ਹੁਣ ‘ਸਭ ਅੱਛਾ’ ਹੋਣ ਦਾ ਦਾਅਵਾ

ਚੰਡੀਗੜ੍ਹ: ਨਸ਼ਿਆਂ ਦੇ ਮੁੱਦੇ ‘ਤੇ ਘਿਰੀ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ ਤੇ ਸਥਿਤੀ ਹੁਣ ਕਾਬੂ ਹੇਠ ਹੈ। ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਦੋ ਸਾਲਾਂ ਦੌਰਾਨ ਐਨæਡੀæਪੀæਐਸ਼ ਐਕਟ ਤਹਿਤ ਤਕਰੀਬਨ 27 ਹਜ਼ਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਤਕਰੀਬਨ 200 ਡਰੱਗ ਮਾਫੀਆ ਦੇ ਮੁੱਖ ਸਰਗਨੇ ਹਨ, ਜਿਨ੍ਹਾਂ ਵਿਚੋਂ 140 ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਪੰਜਾਬ ਪੁਲਿਸ ਦੇ 24 ਮੁਲਾਜ਼ਮ ਇਸ ਮਾਮਲੇ ਵਿਚ ਡਿਸਮਿਸ ਕੀਤੇ ਜਾ ਚੁੱਕੇ ਹਨ ਤੇ ਬੀæਐਸ਼ਐਫ਼æ ਦੇ ਜਵਾਨ ਵੀ ਗ੍ਰਿਫ਼ਤਾਰ ਹੋਏ ਹਨ।
ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਗਰਾਨੀ ਲਈ ਸਥਾਪਤ ਕੀਤਾ ‘ਪੰਜਾਬ ਸਟੇਟ ਨਾਰਕੌਟਿਕ ਬਿਊਰੋ’ ਆਈæਜੀæ ਈਸ਼ਵਰ ਸਿੰਘ ਦੀ ਨਿਗਰਾਨੀ ਹੇਠ ਅਜ਼ਾਦਾਨਾ ਤੌਰ ‘ਤੇ ਕੰਮ ਕਰੇਗਾ, ਜਿਸ ਵਿਚ ਸਿਹਤ ਵਿਭਾਗ ਤੋਂ ਡਾæ ਅਵਸਥੀ ਤੇ ਪੰਜਾਬ ਪ੍ਰਸ਼ਾਸਕੀ ਸੁਧਾਰ ਕਮਿਸ਼ਨ ਦੇ ਚੇਅਰਮੈਨ ਪ੍ਰਮੋਦ ਕੁਮਾਰ ਵੀ ਸ਼ਾਮਲ ਹਨ। ਪੰਜਾਬ ਸਟੇਟ ਨਾਰਕੌਟਿਕ ਕੰਟਰੋਲ ਬਿਊਰੋ ਨੂੰ ਡਾਇਰੈਕਟੋਰੇਟ ਆਫ਼ ਰੈਵੀਨਿਊ ਇੰਟੈਲੀਜੈਂਸ ਤੇ ਬੀæਐਸ਼ਐਫ਼æ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਜ਼ਿੰਮੇਵਾਰੀ ਲਾਈ ਗਈ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਾਲ ਮਿਲ ਕੇ ਨਸ਼ਾ ਛੁਡਾਉਣ ਲਈ ਡੀæਆਈæਜੀæ ਪੱਧਰ ਦਾ ਇਕ ਅਧਿਕਾਰੀ ਨਿਗਰਾਨੀ ਰੱਖੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਦੀ ਸਖ਼ਤੀ ਕਾਰਨ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ, ਜਿਸ ਕਰਕੇ ਹੁਣ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਸਾਰੇ 141 ਮੁੱਢਲੇ ਸਿਹਤ ਕੇਂਦਰਾਂ ਵਿਚ ਨਸ਼ਾ ਛੁਡਾਉਣ ਦੇ ਪ੍ਰਬੰਧ ਕੀਤੇ ਗਏ ਹਨ। ਕੇਂਦਰਾਂ ਨੂੰ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਮੁੜ ਵਸੇਬੇ ਲਈ 220 ਮੁੜ ਵਸੇਬਾ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ ਤੇ ਇਸ ਸਾਰੀ ਪ੍ਰਕਿਰਿਆ ਦੀ ਦੇਖ-ਰੇਖ 11 ਆਈæਏæਐਸ਼ ਤੇ ਆਈæਪੀæਐਸ਼ ਅਧਿਕਾਰੀ ਕਰਨਗੇ। ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਛੇਤੀ ਨਿਪਟਾਰੇ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਫਾਸਟ ਟਰੈਕ ਅਦਾਲਤ ਦੀ ਸਥਾਪਨਾ ਲਈ ਬੇਨਤੀ ਕੀਤੀ ਗਈ ਹੈ। ਸ਼ ਬਾਦਲ ਨੇ ਕਿਹਾ ਕਿ ਪੁਲਿਸ ਵਿਭਾਗ ਨੂੰ ਪਿੰਡਾਂ ਵਿਚ ਪੰਚਾਇਤਾਂ ਤੇ ਸ਼ਹਿਰੀ ਖੇਤਰਾਂ ਵਿਚ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਮਿਲ ਕੇ ਨਸ਼ਿਆਂ ਦੀ ਰੋਕਥਾਮ ਲਈ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ‘ਤੇ ਪੁਲਿਸ ਅਧਿਕਾਰੀ ਪੰਚਾਇਤਾਂ ਨਾਲ ਮਿਲ ਕੇ ਨਸ਼ੇ ਦਾ ਸ਼ਿਕਾਰ ਨੌਜਵਾਨਾਂ ਬਾਰੇ ਜਾਣਕਾਰੀ ਇਕੱਤਰ ਕਰਨਗੇ ਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰ ਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਜਾਵੇਗਾ।
ਪੁਲਿਸ, ਡਿਪਟੀ ਕਮਿਸ਼ਨਰ ਤੇ ਸਿਹਤ ਵਿਭਾਗ ਦੇ ਅਧਿਕਾਰੀ ਰੋਜ਼ਾਨਾ ਕਾਰਵਾਈ ਦੀ ਰਿਪੋਰਟ ਚੰਡੀਗੜ੍ਹ ਵਿਖੇ ਏæਡੀæਜੀæਪੀæ ਕਾਨੂੰਨ ਤੇ ਵਿਵਸਥਾ ਤੇ ਪ੍ਰਮੁੱਖ ਸਕੱਤਰ ਸਿਹਤ ਨੂੰ ਭੇਜਣਗੇ। ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਖਰੀਦ ਲਈ ਬਣੀ ਕਮੇਟੀ ਦੇ ਪ੍ਰਧਾਨ ਤੇ ਪੰਜਾਬ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ 141 ਮੁੱਢਲੇ ਸਿਹਤ ਕੇਂਦਰਾਂ ‘ਤੇ ਦਵਾਈਆਂ ਦੀ ਕੋਈ ਘਾਟ ਨਾ ਆਉਣ ਦੇਣ ਲਈ ਕਿਹਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਦਵਾਈਆਂ ਦੀ ਸੰਭਾਲ ਲਈ ਬਠਿੰਡਾ, ਵੇਰਕਾ ਤੇ ਖਰੜ ਵਿਖੇ ਗੋਦਾਮਾਂ ਦੀ ਚੋਣ ਕੀਤੀ ਹੈ, ਜਿਥੋਂ ਦਵਾਈਆਂ ਸਾਰੇ ਮੁੱਢਲੇ ਸਿਹਤ ਕੇਂਦਰਾਂ ਵਿਚ ਭੇਜੀਆਂ ਜਾਣਗੀਆਂ। ਸਾਰੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ।
____________________________________
ਸੁਖਬੀਰ ਵੱਲੋਂ ਮਜੀਠੀਆ ਤੇ ਫਿਲੌਰ ਨੂੰ ਕਲੀਨ ਚਿੱਟ
ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿਚ ਡਰੱਗ ਮਾਫੀਏ ਨੂੰ ਕੋਈ ਸਿਆਸੀ ਸਰਪ੍ਰਸਤੀ ਹਾਸਲ ਨਹੀਂ ਹੈ। ਉਨ੍ਹਾਂ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਕਿ ਮੀਡੀਆ ਸਮੇਤ ਕੁਝ ਧਿਰਾਂ ਪੰਜਾਬ ਦੇ ਪੂਰੀ ਤਰ੍ਹਾਂ ਨਸ਼ਿਆਂ ਵਿਚ ਡੁੱਬਣ ਦਾ ਗਲਤ ਪ੍ਰਚਾਰ ਕਰਕੇ ਪੰਜਾਬੀਆਂ ਨੂੰ ਬਦਨਾਮ ਕਰ ਰਹੀਆਂ ਹਨ।
ਸ਼ ਬਾਦਲ ਨੇ ਪ੍ਰੈਸ ਕਾਨਫ਼ਰੰਸ ਕਰਕੇ ਅਸਤੀਫ਼ਾ ਦੇਣ ਵਾਲੇ ਮੰਤਰੀ ਸਰਵਣ ਸਿੰਘ ਫਿਲੌਰ ਦਾ ਵੀ ਨਸ਼ੇ ਦੀ ਤਸਕਰੀ ਨਾਲ ਕੋਈ ਸਬੰਧ ਨਾ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸੇ ਤਰ੍ਹਾਂ ਦੀ ਡਰੱਗ ਪੈਦਾ ਨਹੀਂ ਹੋ ਰਹੀ ਤੇ ਪਾਕਿਸਤਾਨ ਤੋਂ ਆਉਂਦੇ ਡਰੱਗ ਮਾਫੀਆ ਵੱਲੋਂ ਪੰਜਾਬ ਨੂੰ ਕੌਮਾਂਤਰੀ ਰੂਟ ਵਜੋਂ ਵਰਤਣ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਡਰੱਗ ਮਾਫੀਏ ਦੇ ਹਰੇਕ ਸਰੋਤ ਦੀ ਛਾਣਬੀਣ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਨਸ਼ਾ ਪਾਕਿਸਤਾਨ ਤੋਂ ਸਪਲਾਈ ਹੋ ਰਿਹਾ ਹੈ।

Be the first to comment

Leave a Reply

Your email address will not be published.