ਬਠਿੰਡਾ: ਬਾਦਲ ਪਰਿਵਾਰ ਦੇ ਸ਼ਾਹੀ ਖਰਚੇ ਪੰਜਾਬ ਨੂੰ ਆਰਥਿਕ ਤੰਗੀ ਵੱਲ ਧੱਕਣ ਵਿਚ ਸਭ ਤੋਂ ਵੱਡਾ ਰੋਲ ਅਦਾ ਕਰ ਰਹੇ ਹਨ। ਲੰਘੇ ਪੌਣੇ ਛੇ ਵਰ੍ਹਿਆਂ ਦੌਰਾਨ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੀਆਂ ਗੱਡੀਆਂ ਦਾ ਤੇਲ ਖਰਚ 20æ20 ਕਰੋੜ ਰੁਪਏ ਰਿਹਾ। ਇਸ ਹਿਸਾਬ ਨਾਲ ਇਨ੍ਹਾਂ ਦੋਵਾਂ ਵੀæਆਈæਪੀਜ਼ ਦਾ ਔਸਤਨ ਤੇਲ ਖਰਚ ਇਕ ਲੱਖ ਰੁਪਏ ਪ੍ਰਤੀ ਦਿਨ ਰਿਹਾ ਹੈ। ਇਸ ਵਿਚੋਂ ਮੁੱਖ ਮੰਤਰੀ ਦੇ ਕਾਫਲੇ ਦਾ ਤੇਲ ਖਰਚ 15æ51 ਕਰੋੜ ਰੁਪਏ ਤੇ ਉਪ ਮੁੱਖ ਮੰਤਰੀ ਦਾ 4æ69 ਕਰੋੜ ਰੁਪਏ ਰਿਹਾ ਹੈ। ਇਥੋਂ ਤੱਕ ਕਿ ਸਰਕਾਰੀ ਗੱਡੀਆਂ ਵਿਚ ਉਦੋਂ ਵੀ ਖ਼ਜ਼ਾਨੇ ਦਾ ਹੀ ਤੇਲ ਬਲਦਾ ਹੈ ਜਦੋਂ ਮੁੱਖ ਮੰਤਰੀ ਜਾਂ ਹੋਰ ਵੀæਆਈæਪੀਜ਼ ਭੋਗਾਂ ਤੇ ਵਿਆਹਾਂ ‘ਤੇ ਜਾਂਦੇ ਹਨ। ਹਵਾਈ ਸਫਰ ਦਾ ਖਰਚਾ ਇਸ ਤੋਂ ਵੱਖਰਾ ਹੈ।
ਸੂਚਨਾ ਅਧਿਕਾਰ ਕਾਨੂੰਨ (ਆਰæਟੀæਆਈæ) ਤਹਿਤ ਮਿਲੇ ਵੇਰਵੇ ਦੱਸਦੇ ਹਨ ਕਿ ਮੁੱਖ ਮੰਤਰੀ ਦੇ ਕਾਫਲੇ ਵਿਚ ਕੁੱਲ 33 ਗੱਡੀਆਂ ਹਨ ਜਿਨ੍ਹਾਂ ਵਿਚ 11 ਜਿਪਸੀਆਂ ਸ਼ਾਮਲ ਹਨ। ਇਸੇ ਤਰ੍ਹਾਂ ਉਪ ਮੁੱਖ ਮੰਤਰੀ ਦੇ ਕਾਫਲੇ ਵਿਚ 11 ਕਾਰਾਂ ਤੇ ਅੱਠ ਜਿਪਸੀਆਂ ਸ਼ਾਮਲ ਹਨ। ਪਹਿਲਾਂ ਕੈਪਟਨ ਸਰਕਾਰ ਤੇ ਫਿਰ ਅਕਾਲੀ-ਭਾਜਪਾ ਸਰਕਾਰ ਦੇ ਇਕ ਦਹਾਕੇ ਦੇ ਕਾਰਜਕਾਲ (2002 ਤੋਂ 2012) ਵਿਚ ਤੇਲ ਖਰਚੇ ‘ਤੇ ਨਜ਼ਰ ਮਾਰੀਏ ਤਾਂ ਸਾਫ ਹੁੰਦਾ ਹੈ ਕਿ ਮੰਤਰੀ ਮੰਡਲ ਦੇ ਤੇਲ ਖਰਚ ਦਿਨ ਪ੍ਰਤੀਦਿਨ ਤੇਜ਼ੀ ਨਾਲ ਵੱਧ ਰਹੇ ਹਨ। ਪਹਿਲਾਂ ਅਕਾਲੀ ਮੰਤਰੀ ਮੰਡਲ (2007 2012) ਦੇ ਪੰਜ ਵਰ੍ਹਿਆਂ ਵਿਚ ਮੁੱਖ ਮੰਤਰੀ ਦਾ ਖਰਚਾ 11æ25 ਕਰੋੜ ਰੁਪਏ ਰਿਹਾ ਹੈ।
ਪੂਰੇ ਮੰਤਰੀ ਮੰਡਲ ਦਾ ਤੇਲ ਖਰਚ ਇਸ ਸਮੇਂ ਦੌਰਾਨ 22æ50 ਕਰੋੜ ਰੁਪਏ ਰਿਹਾ ਹੈ। ਮੁੱਖ ਸੰਸਦੀ ਸਕੱਤਰਾਂ ਦਾ 9æ95 ਕਰੋੜ ਦਾ ਤੇਲ ਖਰਚਾ ਇਸ ਤੋਂ ਵੱਖਰਾ ਸੀ। ਦੂਜੇ ਪਾਸੇ ਕਾਂਗਰਸ ਸਰਕਾਰ ਸਮੇਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤੇਲ ਖਰਚ 5æ20 ਕਰੋੜ ਰੁਪਏ ਦਾ ਰਿਹਾ ਹੈ ਜਦੋਂ ਕਿ ਕਾਂਗਰਸੀ ਮੰਤਰੀਆਂ ਦਾ ਤੇਲ ਖਰਚ 11æ97 ਕਰੋੜ ਰੁਪਏ ਰਿਹਾ ਹੈ।
ਸਟੇਟ ਟਰਾਂਸਪੋਰਟ ਕਮਿਸ਼ਨਰ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਤੇ ਮੰਤਰੀਆਂ ਲਈ ਤੇਲ ਖਰਚ ਦੀ ਕੋਈ ਸੀਮਾ ਨਹੀਂ ਹੈ। ਉਹ ਵਿਭਾਗ ਵਿੱਚ ਨਵੇਂ ਆਏ ਹਨ ਜਿਸ ਕਰਕੇ ਤੇਲ ਖਰਚ ਵਿਚ ਹੋ ਰਹੇ ਵਾਧੇ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਉਨ੍ਹਾਂ ਨਵੀਆਂ ਗੱਡੀਆਂ ਦੀ ਖਰੀਦ ਬਾਰੇ ਆਖਿਆ ਕਿ ਨਵੀਆਂ ਗੱਡੀਆਂ ਦੀ ਖਰੀਦ ਬਾਰੇ ਮਾਮਲਾ ਵਿਚਾਰ ਅਧੀਨ ਚੱਲ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਦਫਤਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਜ਼ੈੱਡ-ਪਲੱਸ ਸੁਰੱਖਿਆ ਮਿਲੀ ਹੋਈ ਹੈ ਜਿਸ ਕਾਰਨ ਉਨ੍ਹਾਂ ਦੀਆਂ ਗੱਡੀਆਂ ਦਾ ਕਾਫਲਾ ਵੱਡਾ ਹੋਣਾ ਸੁਭਾਵਿਕ ਹੀ ਹੈ। ਸੁਰੱਖਿਆ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਤੇ ਨੈਸ਼ਨਲ ਸਕਿਉਰਿਟੀ ਗਾਰਡਜ਼ (ਐਨæਐਸ਼ਜੀæ) ਦੀਆਂ ਸੇਧਾਂ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।
________________________________________________
ਮੰਤਰੀਆਂ ਨੂੰ ਲਗਜ਼ਰੀ ਗੱਡੀਆਂ ਦਾ ਭੁੱਸ
ਪੰਜਾਬ ਸਰਕਾਰ ਨੇ ਦਸ ਵਰ੍ਹਿਆਂ (2002 ਤੋਂ 2012) ਦੌਰਾਨ ਔਸਤਨ ਹਰ ਹਫਤੇ ਨਵੀਂ ਗੱਡੀ ਖਰੀਦੀ ਹੈ। ਇਸ ਸਮੇਂ ਦੌਰਾਨ ਸਰਕਾਰ ਨੇ 23æ49 ਕਰੋੜ ਦੀ ਲਾਗਤ ਨਾਲ 386 ਗੱਡੀਆਂ ਦੀ ਖਰੀਦ ਕੀਤੀ ਹੈ। ਅਕਾਲੀ-ਭਾਜਪਾ ਮੰਤਰੀ ਮੰਡਲ ਨੇ ਪੰਜ ਵਰ੍ਹਿਆਂ ਵਿਚ 4æ27 ਕਰੋੜ ਦੀ ਲਾਗਤ ਨਾਲ 21 ਕੈਮਰੀ ਕਾਰਾਂ ਤੇ 1æ36 ਕਰੋੜ ਦੀਆਂ 13 ਕਰੋਲ਼ਾ ਗੱਡੀਆਂ ਦੀ ਖਰੀਦ ਕੀਤੀ। ਅਕਾਲੀ-ਭਾਜਪਾ ਸਰਕਾਰ ਨੇ ਇਨ੍ਹਾਂ ਪੰਜ ਵਰ੍ਹਿਆਂ ਵਿਚ 96æ17 ਲੱਖ ਦੀ ਲਾਗਤ ਨਾਲ 23 ਅੰਬੈਂਸਡਰ ਕਾਰਾਂ ਤੇ 3æ09 ਕਰੋੜ ਦੀਆਂ 63 ਜਿਪਸੀਆਂ ਵੀ ਖਰੀਦੀਆਂ। ਪਹਿਲਾਂ ਕੈਪਟਨ ਸਰਕਾਰ ਨੇ 2æ83 ਕਰੋੜ ਦੀ ਲਾਗਤ ਨਾਲ 18 ਕੈਮਰੀ ਕਾਰਾਂ ਦੀ ਖਰੀਦ ਕੀਤੀ ਸੀ।
ਕੈਪਟਨ ਹਕੂਮਤ ਨੇ ਪੰਜ ਵਰ੍ਹਿਆਂ ਦੌਰਾਨ 13æ79 ਕਰੋੜ ਗੱਡੀਆਂ ਦੀ ਖਰੀਦ ‘ਤੇ ਖਰਚ ਕੀਤੇ ਗਏ ਸਨ। ਅਕਾਲੀ ਸਰਕਾਰ ਨੇ 2012-2013 ਦੌਰਾਨ 6æ60 ਕਰੋੜ ਦੀਆਂ ਨਵੀਆਂ ਗੱਡੀਆਂ ਖਰੀਦਣ ਦੀ ਤਜਵੀਜ਼ ਤਿਆਰ ਕੀਤੀ ਸੀ ਜੋ ਮਾਲੀ ਸੰਕਟ ਕਰਕੇ ਕਿਸੇ ਤਣ-ਪੱਤਣ ਨਹੀਂ ਲੱਗ ਸਕੀ। ਸਾਲ 2013-14 ਵਿਚ ਸਿਰਫ਼ ਮੁੱਖ ਮੰਤਰੀ ਵਾਸਤੇ ਇਕ ਇਨੋਵਾ ਗੱਡੀ ਖਰੀਦੀ ਗਈ ਹੈ। ਗੱਡੀਆਂ ਦੀ ਖਰੀਦ ਪੱਖੋਂ ਕਿਫਾਇਤ ਕਾਰਨ ਹੀ ਮੁੱਖ ਸੰਸਦੀ ਸਕੱਤਰ ਆਖ ਰਹੇ ਹਨ ਕਿ ਉਨ੍ਹਾਂ ਕੋਲ ਖਟਾਰਾ ਗੱਡੀਆਂ ਹਨ ਜੋ ਰਸਤਿਆਂ ਵਿਚ ਹੀ ਰੁਕ ਜਾਂਦੀਆਂ ਹਨ।
Leave a Reply