ਚੰਡੀਗੜ੍ਹ: ਪੰਜਾਬ ਸਰਕਾਰ ਦੀ ਛੋਟੀ ਜਹੀ ਅਣਗਹਿਲੀ ਸੂਬੇ ਦੇ ਕਿਸਾਨਾਂ ਨੂੰ ਬੜੀ ਮਹਿੰਗੀ ਪੈ ਰਹੀ ਹੈ। ਸਰਕਾਰ ਵੱਲੋਂ ਘੱਟ ਬਾਰਸ਼ ਦੇ ਬਾਵਜੂਦ ਪੰਜਾਬ ਨੂੰ ਸੋਕਾਗ੍ਰਸਤ ਨਾ ਐਲਾਨਣ ਕਾਰਨ ਸੂਬੇ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਵੇਲੇ ਪਈ ਸੋਕੇ ਦੀ ਮਾਰ ਪਿੱਛੋਂ ਹੁਣ ਕਣਕ ਦੇ ਬੀਜ ‘ਤੇ ਮਿਲਣ ਵਾਲੀ ਸਬਸਿਡੀ ਵਿਚ ਕਰੋੜਾਂ ਰੁਪਏ ਦਾ ਘਾਟਾ ਝੱਲਣਾ ਪੈ ਰਿਹਾ ਹੈ। ਕੇਂਦਰ ਸਰਕਾਰ ਨੇ ਸੋਕੇ ਤੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਕਣਕ ਦਾ ਬੀਜ 1000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ‘ਤੇ ਦੇਣ ਦਾ ਐਲਾਨ ਕੀਤਾ ਸੀ ਪਰ ਪੰਜਾਬ ਨੂੰ ਸੋਕਾਗ੍ਰਸਤ ਨਾ ਐਲਾਨਣ ਕਾਰਨ ਸੂਬੇ ਦੇ ਕਿਸਾਨ ਇਸ ਰਾਹਤ ਦੇ ਹੱਕਦਾਰ ਨਹੀਂ ਹੋਣਗੇ।
ਜ਼ਿਕਰਯੋਗ ਹੈ ਕਿ ਹਰਿਆਣਾ ਸਮੇਤ ਕਈ ਸੂਬਾ ਸਰਕਾਰ ਨੇ ਆਮ ਨਾਲੋਂ ਘੱਟ ਬਾਰਸ਼ ਹੋਣ ਕਾਰਨ ਆਪਣੇ ਸੂਬਿਆਂ ਨੂੰ ਸੋਕਾਗ੍ਰਸਤ ਐਲਾਨਿਆ ਸੀ ਪਰ ਪੰਜਾਬ ਸਰਕਾਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤੀ ਸੀ। ਹੁਣ ਕੇਂਦਰੀ ਰਾਹਤ ਉਨ੍ਹਾਂ ਸੂਬਿਆਂ ਨੂੰ ਹੀ ਮਿਲੇਗੀ ਜੋ ਸੋਕਾਗ੍ਰਸਤ ਐਲਾਨੇ ਗਏ ਸਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਸੋਕਾ ਐਲਾਨਿਆ ਹੀ ਨਹੀਂ ਗਿਆ ਤਾਂ ਕਿਸਾਨਾਂ ਨੂੰ ਕਣਕ ਦੇ ਬੀਜ ‘ਤੇ ਇਸ ਸਕੀਮ ਤਹਿਤ ਸਬਸਿਡੀ ਨਹੀਂ ਦਿੱਤੀ ਜਾ ਸਕਦੀ।
ਪੰਜਾਬ ਸਰਕਾਰ ਵੱਲੋਂ ਇਸ ਬੀਜ ‘ਤੇ 700 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦਿੱਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕੌਮੀ ਅੰਨ ਸੁਰੱਖਿਆ ਮਿਸ਼ਨ ਤੇ ਕੌਮੀ ਖੇਤੀ ਵਿਕਾਸ ਮਿਸ਼ਨ ਤਹਿਤ ਕਣਕ ਦੇ ਬੀਜ ‘ਤੇ ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਣ ਲਈ ਸੂਬਾ ਸਰਕਾਰ ਨੂੰ 37æ50 ਕਰੋੜ ਰੁਪਏ ਦਿੱਤੇ ਗਏ ਹਨ। ਕੇਂਦਰ ਸਰਕਾਰ ਨੇ ਉਕਤ ਯੋਜਨਾਵਾਂ ਤਹਿਤ ਇਕ ਹਜ਼ਾਰ ਰੁਪਏ ਪ੍ਰ੍ਰਤੀ ਕੁਇੰਟਲ ਤੱਕ ਦੀ ਸਬਸਿਡੀ ਦੇਣ ਲਈ ਸੂਬਾ ਸਰਕਾਰ ਨੂੰ ਪ੍ਰਵਾਨਗੀ ਦੇ ਦਿੱਤੀ ਸੀ।
ਸੂਬਾ ਸਰਕਾਰ ਵੱਲੋਂ ਕਣਕ ਦੇ ਬੀਜ ‘ਤੇ 700 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਰ੍ਹਾਂ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਵਿਚੋਂ 12 ਕਰੋੜ ਰੁਪਏ ਦਾ ਘਾਟਾ ਸਹਿਣਾ ਪਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਸੂਬੇ ਵਿਚ ਸੋਕਾ ਐਲਾਨਿਆ ਹੀ ਨਹੀਂ, ਇਸ ਲਈ ਸਬਸਿਡੀ ਦਾ ਕੱਟ ਲੱਗ ਰਿਹਾ ਹੈ। ਸਪੱਸ਼ਟ ਹੈ ਕਿ ਸਰਕਾਰ ਦੀ ਨਾਅਹਿਲੀਅਤ ਦਾ ਖ਼ਮਿਆਜ਼ਾ ਕਿਸਾਨ ਭੁਗਤਣਗੇ। ਪੰਜਾਬ ਸਰਕਾਰ ਵੱਲੋਂ ਕਣਕ ਦਾ ਬੀਜ ਦੇਣ ਲਈ 2325 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਤੈਅ ਕੀਤਾ ਗਿਆ ਹੈ। ਇਸ ਬੀਜ ‘ਤੇ 700 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦਿੱਤੀ ਜਾਣੀ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 1625 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਅਦਾ ਕਰਨੇ ਪੈਣਗੇ। ਜੇਕਰ ਸਰਕਾਰ ਇਕ ਹਜ਼ਾਰ ਰੁਪਏ ਸਬਸਿਡੀ ਦਿੰਦੀ ਤਾਂ ਕਿਸਾਨ ਨੂੰ ਪ੍ਰਤੀ ਕੁਇੰਟਲ 1325 ਰੁਪਏ ਅਦਾ ਕਰਨੇ ਪੈਣੇ ਸਨ। ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਕਣਕ ਦਾ 3æ75 ਲੱਖ ਕੁਇੰਟਲ ਬੀਜ ਕਿਸਾਨਾਂ ਨੂੰ ਦਿੱਤਾ ਜਾਣਾ ਹੈ। ਕੇਂਦਰ ਸਰਕਾਰ ਨੇ ਕੌਮੀ ਅੰਨ ਸੁਰੱਖਿਆ ਮਿਸ਼ਨ ਤਹਿਤ ਬੀਜ ਸਬਸਿਡੀ ਲਈ 17æ50 ਕਰੋੜ ਰੁਪਏ ਤੇ ਕੌਮੀ ਖੇਤੀ ਵਿਕਾਸ ਮਿਸ਼ਨ ਤਹਿਤ 20 ਕਰੋੜ ਰੁਪਏ ਸੂਬਾ ਸਰਕਾਰ ਨੂੰ ਦਿੱਤੇ ਸਨ। ਕੇਂਦਰ ਵੱਲੋਂ 2013 ਦੌਰਾਨ ਕਣਕ ਦੇ ਬੀਜ ‘ਤੇ 500 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦਿੱਤੀ ਗਈ ਸੀ। ਸਰਕਾਰ ਨੇ ਇਸ ਵਾਰੀ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਾਰਸ਼ਾਂ ਘੱਟ ਪੈਣ ਤੇ ਕਈ ਥਾਈਂ ਬੇਮੌਸਮੇ ਮੀਂਹ ਪੈਣ ਕਾਰਨ ਸਾਉਣੀ ਦੀਆਂ ਫਸਲਾਂ ਦੇ ਨੁਕਸਾਨ ਹੋਣ ਕਰਕੇ ਕਣਕ ਦੇ ਬੀਜ ‘ਤੇ ਸਬਸਿਡੀ ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਸੀ। ਪੰਜਾਬ ਵਿਚ ਵੀ ਪਹਿਲਾਂ ਸੋਕੇ ਵਾਲੇ ਹਾਲਾਤ ਰਹੇ ਤੇ ਬਾਅਦ ਵਿਚ ਕਈ ਥਾਈਂ ਹੜ੍ਹਾਂ ਵਰਗੀ ਸਥਿਤੀ ਬਣੀ।
____________________________________________
ਕੇਂਦਰ ਤੋਂ ਹੋਰ ਫੰਡ ਮਿਲਣ ਦੀ ਆਸ: ਤੋਤਾ ਸਿੰਘ
ਖੇਤੀਬਾੜੀ ਵਿਭਾਗ ਦੇ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਕੇਂਦਰ ਨੂੰ ਸਬਸਿਡੀ ਦੀ ਰਕਮ ਵਧਾਉਣ ਲਈ ਲਿਖਿਆ ਸੀ। ਕੇਂਦਰ ਸਰਕਾਰ ਨੇ 37æ50 ਕਰੋੜ ਤੋਂ ਰਕਮ ਨਾ ਵਧਾਈ ਤਾਂ ਸੂਬਾ ਸਰਕਾਰ ਨੇ ਸਬਸਿਡੀ ਦਾ ਲਾਭ ਜ਼ਿਆਦਾ ਕਿਸਾਨਾਂ ਨੂੰ ਦੇਣ ਲਈ ਕਣਕ ‘ਤੇ ਦਿੱਤੀ ਜਾਣ ਵਾਲੀ ਸਬਸਿਡੀ ਵਿਚ 300 ਰੁਪਏ ਪ੍ਰਤੀ ਕੁਇੰਟਲ ਦਾ ਕੱਟ ਲਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਹੋਰ ਫੰਡ ਦੇ ਦੇਵੇ ਤਾਂ ਸਬਸਿਡੀ ਵਧਾ ਦਿੱਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਦੋਂ ਕਿਸਾਨ ਨੂੰ ਕੁਝ ਦੇਣ ਦੀ ਗੱਲ ਆਉਂਦੀ ਹੈ, ਤਾਂ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਮੂੰਹ ਫ਼ੇਰ ਲੈਂਦੀਆਂ ਹਨ। ਉਨ੍ਹਾਂ ਕਿਹਾ ਕਿ ਕਣਕ ਦੇ ਬੀਜ ‘ਤੇ ਸਬਸਿਡੀ ਘਟਾਉਣੀ ਬਹੁਤ ਹੀ ਮਾੜੀ ਗੱਲ ਹੈ। ਜੇਕਰ ਪੀæਐਸ਼ਆਈæਡੀæਸੀæ ਨੂੰ ਬਚਾਉਣ ਲਈ ਸਰਕਾਰ 500 ਕਰੋੜ ਦੀ ਰਾਸ਼ੀ ਦੇ ਸਕਦੀ ਹੈ, ਤਾਂ ਕਿਸਾਨਾਂ ਨੂੰ ਸਬਸਿਡੀ ਦੇਣ ਤੋਂ ਕਿਉਂ ਮੂੰਹ ਫੇਰਿਆ ਜਾ ਰਿਹਾ ਹੈ।
Leave a Reply